ਮੋਗਾ :ਚੱਕੀ ਵਾਲਾ ਵਿਖੇ ਇਕ ਨਸ਼ੇ ਦੇ ਆਦੀ ਪਤੀ ਵੱਲੋਂ ਪਤਨੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੋਗਾ ਦੇ ਚੱਕੀ ਵਾਲਾ ਵਿਖੇ ਇਕ ਨਸ਼ੇ ਦੇ ਆਦੀ ਪਤੀ ਨੇ ਨਸ਼ਾ ਕਰਨ ਲਈ ਆਪਣੀ ਪਤਨੀ ਕੋਲੋਂ ਪੈਸੇ ਮੰਗੇ। ਜਦੋਂ ਪਤਨੀ ਨੇ ਨਸ਼ੇ ਕਰਨ ਲਈ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਤਾਂ ਉਸ ਨੇ ਕੁਝ ਦੇਰ ਬਾਅਦ ਰਸੋਈ 'ਚ ਕੰਮ ਕਰ ਰਹੀ ਪਤਨੀ ਦੇ ਸਿਰ 'ਤੇ ਤਵਾ ਮਾਰ ਕੇ ਕਤਲ ਕਰ ਦਿੱਤਾ ਗਿਆ। ਨਸ਼ੇ ਦੀ ਤੋੜ 'ਚ ਦਰਿੰਦਾ ਬਣੇ ਪਤੀ ਨੇ ਐਨੀ ਬੇਰਹਿਮੀ ਨਾਲ ਪਤਨੀ 'ਤੇ ਵਾਰ ਕੀਤਾ ਕਿ ਪਤਨੀ ਦੀ ਰਸੋਈ 'ਚ ਹੀ ਤੜਫ-ਤੜਫ ਕੇ ਮੌਤ ਹੋ ਗਈ।
ਕਿਵੇਂ ਕੀਤਾ ਕਤਲ: ਰਿਸਤੇਜਦਾਰ ਨੇ ਦੱਸਿਆ ਕਿ ਕਾਤਲ ਨੇ ਆਪਣੀ ਪਤਨੀ ਉਤੇ ਪਹਿਲਾਂ ਦਾਤਰ ਨਾਲ ਵਾਰ ਕੀਤੇ ਅਤੇ ਫਿਰ ਜਦੋਂ ਦਾਤਰ ਟੁੱਟ ਗਿਆ ਤਾਂ ਉਸ ਨੇ ਰੋਟੀ ਬਣਾਉਣ ਵਾਲੇ ਤਵੇ ਨਾਲ ਪਤਨੀ ਦੇ ਸਿਰ ਉਤੇ 10 ਵਾਰ ਕੀਤੇ ਜਿਸ ਤੋਂ ਬਾਅਦ ਪਤਨੀ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮੌਕੇ ਮ੍ਰਿਤਕ ਦੀ ਸੱਸ ਨੇ ਦੱਸਿਆ ਕਿ ਮੇਰਾ ਮੁੰਡਾ ਨਸ਼ੇ ਦਾ ਆਦੀ ਹੈ, ਜਿਸ ਕਾਰਨ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ