ਮੋਗਾ:ਸਿਹਤ ਵਿਭਾਗ ਵੱਲੋਂ ਪੂਰੇ ਦੇਸ਼ ਅੰਦਰ ਹਰ ਸਾਲ ਕੌਮੀ ਪੱਧਰ ਤੇ ਸਪੈਸ਼ਲ ਪੋਲੀਓ ਮੁਹਿੰਮ (Special Polio Campaign at National Level) ਚਲਾਈ ਜਾਂਦੀ ਹੈ। ਇਸ ਸਾਲ ਵੀ 27 ਫਰਵਰੀ ਤੋਂ 1 ਮਾਰਚ ਤੱਕ ਸਪੈਸ਼ਲ ਪੋਲੀਓ ਰੋਕੂ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਸਿਵਲ ਸਰਜਨ ਮੋਗਾ (Civil Surgeon Moga) ਡਾਕਟਰ ਹਿਤਿੰਦਰ ਕੌਰ ਕਲੇਰ ਨੇ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਮੋਗਾ ਵਿਖੇ ਵਿਸ਼ਵ ਸਿਹਤ ਸੰਸਥਾ ਦੇ ਅਧਿਕਾਰੀਆਂ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਮੂਹ ਬਲਾਕ ਅਜੁਕੇਟਰ ਪ੍ਰਧਾਨਗੀ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ (Department of Health) ਵੱਲੋ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।।
ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1 ਲੱਖ 7000 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਭਰ ਵਿੱਚ 1 ਲੱਖ 99 ਹਜ਼ਾਰ ਘਰ ਘਰ ਕਵਰ ਕੀਤੇ ਜਾਣਗੇ, ਜਦੋਂ ਕਿ ਜ਼ਿਲ੍ਹੇ ਦੇ ਮੇਨ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਆਦਿ ਤੇ ਟ੍ਰਾਂਜਿਟ ਬੂਥ ਵੀ ਲਗਾਏ ਜਾਣਗੇ।