ਮੋਗਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਦੇ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇ਼ਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਘੱਟ ਤੋਂ ਘੱਟ ਸਮੇਂ ਵਿੱਚ ਅਤੇ ਬਿਨ੍ਹਾਂ ਕਿਸੇ ਪ੍ਰੇ਼ਸ਼ਾਨੀ ਦੇ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕੀਤਾ।
ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਦੇ ਓਵਰਆਲ ਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਸ੍ਰੀ ਹਰਚਰਨ ਸਿੰਘ ਨੂੰ ਬਣਾਇਆ ਗਿਆ ਹੈ। ਸਬ ਡਿਵੀਜ਼ਨ ਵਾਈਜ ਮੰਡੀਆਂ ਦੇ ਓਵਰਆਲ ਇੰਚਾਰਜ ਲਗਾਉਣ ਤੋਂ ਇਲਾਵਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵੱਖ ਵੱਖ 15 ਅਧਿਕਾਰੀਆਂ ਨੂੰ ਮੰਡੀਆਂ ਅਲਾਟ ਕਰਕੇ ਉਨ੍ਹਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਤਾਂ ਕਿ ਕਣਕ ਦੀ ਖ੍ਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਨ੍ਹਾਂ ਅਧਿਕਾਰੀਆਂ ਵਿੱਚ ਨਾਇਬ ਤਹਿਸੀਲਦਾਰ ਮੋਗਾ, ਨਾਇਬ ਤਹਿਸੀਲਦਾਰ ਅਜੀਤਵਾਲ, ਬੀ.ਡੀ.ਪੀ.ਓ. ਮੋਗਾ-1, ਬੀ.ਡੀ.ਪੀ.ਓ. ਮੋਗਾ-2, ਤਹਿਸੀਲਦਾਰ ਬਾਘਾਪੁਰਾਣਾ, ਨਾਇਬ ਤਹਿਸੀਲਦਾਰ ਬਾਘਾਪੁਰਾਣਾ, ਨਾਇਬ ਤਹਿਸੀਲਦਾਰ ਸਮਾਲਸਰ, ਬੀ.ਡੀ.ਪੀ.ਓ. ਬਾਘਾਪੁਰਾਣਾ, ਨਾਇਬ ਤਹਿਸੀਲਦਾਰ ਨਿਹਾਲ ਸਿੰਘ ਵਾਲਾ, ਬੀ.ਡੀ.ਪੀ.ਓ. ਨਿਹਾਲ ਸਿੰਘ ਵਾਲਾ, ਨਾਇਬ ਤਹਿਸੀਲਦਾਰ ਨਿਹਾਲ ਸਿੰਘ ਵਾਲਾ, ਤਹਿਸੀਲਦਾਰ ਧਰਮਕੋਟ, ਨਾਇਬ ਤਹਿਸੀਲਦਾਰ ਧਰਮਕੋਟ, ਨਾਇਬ ਤਹਿਸੀਲਦਾਰ ਕੋਟ ਈਸੇ ਖਾਂ, ਬੀ.ਡੀ.ਪੀ.ਓ. ਧਰਮਕੋਟ ਐਟ ਕੋਟ ਈਸੇ ਖਾਂ ਸ਼ਾਮਿਲ ਹਨ।