ਮੋਗਾ: ਪਿੰਡ ਮੀਨੀਆਂ 'ਚ ਗੁਰਦੁਆਰਾ ਟਿੱਬੀ ਸਾਹਿਬ 'ਚ ਤੀਜਾ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਆਯੋਜਨ ਥਾਣਾ ਬੱਧਨੀ ਕਲਾਂ ਦੇ ਐਸ.ਐਚ.ਓ. ਨਵਪ੍ਰੀਤ ਸਿੰਘ ਨੇ ਸਮਾਜ ਸੇਵਾ ਕਲੱਬ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਕੀਤਾ। ਇਸ ਖਾਸ ਮੌਕੇ ਖੂਨਦਾਨ ਕਰਨ ਪੁੱਜੇ ਨੌਜਵਾਨਾ ਨੂੰ ਵਜੀਫਾ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਮੋਗਾ ਦੇ ਗੁਰਦੁਆਰਾ ਟਿੱਬੀ ਸਾਹਿਬ 'ਚ ਤੀਜੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ - camp organized at Gurudwara Tibbi Sahib
ਮੋਗਾ ਦੇ ਪਿੰਡ ਮੀਨੀਆਂ 'ਚ ਗੁਰਦੁਆਰਾ ਟਿੱਬੀ ਸਾਹਿਬ 'ਚ ਤੀਜੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਆਯੋਜਨ ਐਸ.ਐਚ.ਓ. ਨਵਪ੍ਰੀਤ ਸਿੰਘ ਨੇ ਸਮਾਜ ਸੇਵਾ ਕਲੱਬ ਵੱਲੋਂ ਕੀਤਾ ਗਿਆ।
ਫ਼ੋਟੋ।
ਇਸ ਮੌਕੇ ਰੂਰਲ ਐਨ.ਜੀ.ਓ. ਦੇ ਪ੍ਰਧਾਨ ਮਹਿੰਦਰ ਪਾਲ ਲੂੰਬਾ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ 18 ਤੋਂ 65 ਸਾਲ ਦੀ ਉਮਰ ਦਾ ਹਰ ਤੰਦਰੁਸਤ ਵਿਅਕਤੀ, ਜਿਸਦਾ ਭਾਰ 45 ਕਿਲੋ ਤੋਂ ਉਪਰ ਹੈ, ਹਰ ਮਹੀਨਿਆਂ ਬਾਅਦ ਖੂਨਦਾਨ ਕਰਨ ਦੇ ਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਯਮਿਤ ਅੰਤਰਾਲ ਨਾਲ ਖੂਨਦਾਨ ਦਿੱਤਾ ਜਾਵੇ ਤਾਂ ਇਸ ਨਾਲ ਸਰੀਰ ਵਿੱਚ ਕੋਈ ਕਮਜੋਰੀ ਨਹੀਂ ਆਉਂਦੀ ਬਲਕਿ ਸਰੀਰ ਤੰਦਰੁਸਤ ਰਹਿੰਦਾ ਹੈ। ਇਸ ਖੂਨਦਾਨ ਕੈਂਪ 'ਚ ਨੌਜਵਾਨਾਂ ਨੇ ਮਿਲ ਕੇ 81 ਯੁਨਿਟ ਖੂਨ ਦਾਨ ਕੀਤਾ।
Last Updated : Oct 8, 2019, 12:22 PM IST