ਮੋਗਾ: ਮੋਗਾ-ਕੋਟਕਪੂਰਾ ਰੋਡ 'ਤੇ ਸਮਾਲਸਰ ਪਿੰਡ ਦੇ ਕੋਲ ਸ਼ਨੀਵਾਰ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ ਇਕ ਨੌਜਵਾਨ ਅਤੇ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਤਿੰਨ ਔਰਤਾਂ ਜ਼ਖ਼ਮੀ ਹੋ ਗਈਆਂ।
ਮੋਗਾ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਲੋਕਾਂ ਦੀ ਮੌਤ - moga accident news
ਮੋਗਾ-ਕੋਟਕਪੂਰਾ ਰੋਡ 'ਤੇ ਸਮਾਲਸਰ ਪਿੰਡ ਦੇ ਕੋਲ ਸ਼ਨੀਵਾਰ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ ਇਕ ਨੌਜਵਾਨ ਅਤੇ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਤਿੰਨ ਔਰਤਾਂ ਜ਼ਖ਼ਮੀ ਹੋ ਗਈਆਂ।
ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਕਾਰ ਵਿੱਚ ਪੰਜ ਲੋਕ ਸਵਾਰ ਸਨ, ਇੱਕ ਆਦਮੀ ਅਤੇ ਚਾਰ ਔਰਤਾਂ। ਸਾਡੇ ਇੱਕ ਰਿਸ਼ਤੇਦਾਰ ਦੀ ਮਾਤਾ ਦੀ ਮੌਤ ਹੋ ਗਈ ਸੀ ਜਿਸ ਦੇ ਸਸਕਾਰ ਲਈ ਉਹ ਹੁਸ਼ਿਆਰਪੁਰ ਤੋਂ ਰਾਜਸਥਾਨ ਜਾ ਰਹੇ ਸਨ ਪਰ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ ਜਿਸ 'ਚ ਇੱਕ ਔਰਤ ਅਤੇ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਬਾਕੀ ਤਿੰਨ ਔਰਤਾਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫਰ ਕਰ ਦਿੱਤਾ ਗਿਆ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਸਮਾਲਸਰ ਕੋਲ ਕਾਰ ਅਤੇ ਟਰਾਲੇ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜ਼ਖ਼ਮੀ ਔਰਤ ਦੇ ਬਿਆਨ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਨਾਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।