ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਦਿੱਤੀ ਗਈ ਟ੍ਰੇਨਿੰਗ - Panchayati Raj Institutions
ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਗਏ ਨੁਮਾਇੰਦਿਆਂ ਤੇ ਪੰਚਾਇਤ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ। ਸਿਖਲਾਈ ਦੌਰਾਨ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਐਕਟ, ਗ੍ਰਾਮ ਸਭਾ, ਗ੍ਰਾਮ ਪੰਚਾਇਤ ਪ੍ਰਣਾਲੀ, ਬੈਠਕਾਂ, ਕੋਰਮ ਮਤਾ, ਸਥਾਈ ਕਮੇਟੀਆਂ ਅਤੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਬਾਰੇ ਦਿੱਤੀ ਜਾਣਕਾਰੀ।

ਮੋਗਾ: ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਗਏ ਨੁਮਾਇੰਦਿਆਂ ਤੇ ਪੰਚਾਇਤ ਅਧਿਕਾਰੀਆਂ ਨੂੰ ਪੰਚਾਇਤੀ ਸੰਸਥਾਵਾਂ ਦੀ ਮਜ਼ਬੂਤੀ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਸਵੰਤ ਸਿੰਘ ਵੜੈਚ ਦੀ ਅਗਵਾਈ ਹੇਠ ਇਹ ਸਿਖਲਾਈ ਦਿੱਤੀ ਗਈ।
ਇਸ ਸਬੰਧੀ ਪੰਚਾਇਤ ਅਫ਼ਸਰ ਜਸਵੰਤ ਸਿੰਘ ਵੜੈਚ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਐਕਟ, ਗ੍ਰਾਮ ਸਭਾ, ਗਰਾਮ ਪੰਚਾਇਤ ਪ੍ਰਣਾਲੀ, ਮੀਟਿੰਗਾਂ, ਕੋਰਮ ਮਤਾ, ਸਥਾਈ ਕਮੇਟੀਆਂ ਅਤੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਟ੍ਰੇਨਿੰਗ ਪ੍ਰੋਗਰਾਮ ਵਿੱਚ ਬਲਾਕ ਮੋਗਾ-1 ਦੀਆਂ 50 ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ ਹਿੱਸਾ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਵਿੱਚ ਹਿੱਸਾ ਲੈਣ ਵਾਲੇ ਪੰਚਾਂ-ਸਰਪੰਚਾਂ ਨੂੰ ਨਕਦ ਰਾਸ਼ੀ ਤੇ ਭੋਜਨ ਵੀ ਵਿਭਾਗ ਵੱਲੋਂ ਦਿੱਤਾ ਜਾ ਰਿਹਾ ਹੈ। ਟ੍ਰੇਨਿੰਗ ਕੈਂਪ 11 ਫ਼ਰਵਰੀ ਤੋਂ 23 ਫ਼ਰਵਰੀ 2019 ਤੱਕ ਜਾਰੀ ਰਹਿਣਗੇ।