ਮੋਗਾ: ਜ਼ਿਲ੍ਹੇ ਦੇ ਕਸਬਾ ਕੋਟ ਈਸੇ ਖਾਂ ਵਿੱਚ 2 ਮੁੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿਛਲੀ ਸ਼ਾਮ ਕਰੀਬ 4 ਵਜੇ ਪ੍ਰਮੋਦ ਮਹਿਤਾ ਨਾਂਅ ਦੇ ਇੱਕ ਵਿਅਕਤੀ ਨੇ ਆਪਣੇ ਮੋਬਾਈਲ ਗੁੰਮ ਹੋਣ ਦੇ ਸ਼ੱਕ ਵਿੱਚ ਦੋਹਾਂ ਮੁੰਡਿਆਂ ਨੂੰ ਆਪਣੇ ਘਰ 'ਚ ਕੈਦ ਕਰਕੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ। ਮੁੰਡਿਆਂ ਨਾਲ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਪੁਲਿਸ ਦੇ ਸਾਹਮਣੇ ਆਇਆ।
ਮੋਗਾ 'ਚ ਮੋਬਾਈਲ ਚੋਰੀ ਦੇ ਸ਼ੱਕ 'ਚ 2 ਮੁੰਡਿਆਂ ਦਾ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ - moga news in punjabi
ਮੋਗਾ ਜ਼ਿਲ੍ਹੇ 'ਚ 2 ਮੁੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਡਿਆਂ ਨਾਲ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਪੁਲਿਸ ਦੇ ਸਾਹਮਣੇ ਆਇਆ।
ਧਾਰਾ 370 ਹਟਾਉਣ ਤੋਂ ਬਾਅਦ ਜੰਮੂ ਕਸ਼ਮੀਰ 'ਚ ਆਈ ਸ਼ਾਂਤੀ: ਪ੍ਰਕਾਸ਼ ਜਾਵੜੇਕਰ
ਜਾਣਕਾਰੀ ਮੁਤਾਬਕ ਪ੍ਰਮੋਦ ਮਹਿਤਾ ਦੀ ਪੁੱਛ-ਗਿੱਛ ਤੋਂ ਬਾਅਦ ਦੋਹਾਂ ਮੁੰਡਿਆਂ ਨੇ ਉਸ ਨੂੰ ਫੋਨ ਵਾਪਿਸ ਕਰ ਦਿੱਤਾ। ਇਸ ਤੋਂ ਬਾਅਦ ਮੁੜ ਪ੍ਰਮੋਦ ਮਹਿਤਾ ਨੇ ਦੋਹਾਂ ਮੁੰਡਿਆਂ ਨੂੰ ਘਰ ਬੁਲਾਇਆ ਤੇ ਉਨ੍ਹਾਂ ਨੂੰ ਕੈਦ ਕਰ ਕੁੱਟ-ਮਾਰ ਕੀਤੀ। ਦੋਹਾਂ ਮੁੰਡੇ ਬਿਹਾਰ ਦੇ ਜ਼ਿਲ੍ਹਾ ਸੁਪੌਲ ਦੇ ਰਹਿਣ ਵਾਲੇ ਹਨ ਤੇ ਕੰਮ ਦੇ ਸਿਲਸਿਲੇ ਵਿੱਚ ਕੋਟੀ ਸੇਖਾਂ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਦੋਹਾਂ ਮੁੰਡਿਆਂ 'ਚ ਇੱਕ ਦੀ ਉਮਰ 16 ਸਾਲ ਅਤੇ ਦੂਜੇ ਦੀ 13 ਸਾਲ ਦੱਸੀ ਜਾ ਰਹੀ ਹੈ। ਇਸ ਬਾਰੇ ਏਐੱਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਰਕੁੱਟ ਕਰਨ ਵਾਲੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।