ਮੋਗਾ: ਸ਼ਹਿਰ ਦੇ ਨਿਊ ਟਾਊਨ ਸਥਿਤ ਕੱਪੜੇ ਦੇ ਸ਼ੋਅਰੂਮ 'ਚ ਇੱਕ ਅਣਪਛਾਤੇ ਹਮਲਾਵਰ ਵੱਲੋਂ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬੁਰੀ ਤਰ੍ਹਾਂ ਜ਼ਖ਼ਮੀ ਸ਼ੋਅਰੂਮ ਮਾਲਕ ਤਜਿੰਦਰ ਸਿੰਘ ਨੂੰ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ ਹੈ।
ਮੋਗਾ 'ਚ ਅਣਪਛਾਤੇ ਹਮਲਾਵਰ ਨੇ ਸ਼ੋਅਰੂਮ ਮਾਲਕ ਦਾ ਗੋਲੀਆਂ ਮਾਰ ਕੀਤਾ ਕਤਲ - moga murder
ਮੋਗਾ ਦੇ ਨਿਊ ਟਾਊਨ ਸਥਿਤ ਕੱਪੜੇ ਦੇ ਸ਼ੋਅਰੂਮ 'ਚ ਅਣਪਛਾਤੇ ਹਮਲਾਵਰਾਂ ਨੇ ਮਾਲਕ ਤਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਹਮਲਾਵਰ ਬਾਇਕ 'ਤੇ ਆਏ ਸਨ।
ਦੱਸਣਯੋਗ ਹੈ ਕਿ ਮੰਗਲਵਾਰ ਦੀ ਸ਼ਾਮ ਨੂੰ ਬਾਈਕ ਸਵਾਰ ਅਣਪਛਾਤੇ ਹਮਲਾਵਰ ਸ਼ੋਅਰੂਮ ਦੇ ਬਾਹਰ ਪੁੱਜੇ, ਜਿਥੇ ਇੱਕ ਹਮਲਾਵਰ ਨੇ ਅੰਦਰ ਵੜਕੇ ਪਹਿਲਾਂ ਮਾਲਕ ਨੂੰ ਗੋਲੀਆਂ ਮਾਰਿਆ ਤੇ ਫਿਰ ਉਥੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਸਾਰੇ ਜ਼ਿਲ੍ਹੇ ਦੇ ਨਾਕਿਆਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੇ ਉੱਚ ਅਧਿਕਾਰੀ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਗੋਲੀਆਂ ਚਲਾਉਣ ਵਾਲੇ ਬਦਮਾਸ਼ਾਂ ਦੀ ਤਲਾਸ਼ ਕਰ ਰਹੇ ਹਨ।