ਮੋਗਾ: ਮਨਵੀਰ ਸਿੰਘ ਨੂੰ ਅਣਪਛਾਤੇ ਲੋਕਾਂ ਵੱਲੋਂ ਮਨੀਲਾ 'ਚ ਗੋਲੀ ਮਾਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਆਪਣੀ ਪਤਨੀ ਨੂੰ ਦਵਾਈ ਦਵਾਉਣ ਲਈ ਜਾ ਰਿਹਾ ਸੀ ਕਿ ਰਸਤੇ 'ਚ ਅਣਪਛਾਤੇ ਲੋਕਾਂ ਵੱਲੋਂ ਗੋਲੀ ਮਾਰੀ ਗਈ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਮਨਵੀਰ ਸਿੰਘ 9 ਸਾਲ ਪਹਿਲਾਂ ਮਨੀਲਾ ਵਿੱਚ ਕੰਮ ਦੀ ਤਲਾਸ਼ ਲਈ ਗਿਆ ਸੀ।
ਮਨਵੀਰ ਸਿੰਘ ਦਾ ਤਕਰੀਬਨ 12 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। 1 ਮਹੀਨੇ ਪਹਿਲਾਂ ਹੀ ਉਸਦੀ ਪਤਨੀ ਮਨੀਲਾ ਵਿੱਚ ਉਸ ਦੇ ਕੋਲ ਗਈ ਸੀ। ਬੀਤੇ ਰਾਤ ਉਹ ਆਪਣੀ ਪਤਨੀ ਨੂੰ ਦਵਾਈ ਦਿਵਾਉਣ ਵਾਸਤੇ ਡਾਕਟਰ ਦੇ ਕੋਲ ਲਿਜਾ ਰਿਹਾ ਸੀ ਕਿ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਨਵੀਰ ਸਿੰਘ 9 ਸਾਲ ਪਹਿਲਾਂ ਮਨੀਲਾ ਗਿਆ ਸੀ।