ਪੰਜਾਬ

punjab

ETV Bharat / state

ਅਣਪਛਾਤੇ ਵਿਅਕਤੀਆਂ ਨੇ ਪਿੰਡ ਬੰਬੀਹਾ ਭਾਈ ਵਿਖੇ ਕਿਸਾਨ ’ਤੇ ਚਲਾਈਆਂ ਗੋਲੀਆਂ - ਘਰ ਤੜਕਸਾਰ ਗੋਲੀਆਂ ਨਾਲ ਹਮਲਾ

ਮੋਗਾ ਦੇ ਪਿੰਡ ਬੰਬੀਹਾ ਭਾਈ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਕਿਸਾਨ ਦੇ ਘਰ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਕਿਸਾਨ ਨੇ ਭੱਜ ਕੇ ਆਪਣੀ ਜਾਨ ਬਚਾਈ।

ਅਣਪਛਾਤੇ ਵਿਅਕਤੀਆਂ ਨੇ ਪਿੰਡ ਬੰਬੀਹਾ ਭਾਈ ਵਿਖੇ ਕਿਸਾਨ ’ਤੇ ਚਲਾਈਆਂ ਗੋਲੀਆਂ
ਅਣਪਛਾਤੇ ਵਿਅਕਤੀਆਂ ਨੇ ਪਿੰਡ ਬੰਬੀਹਾ ਭਾਈ ਵਿਖੇ ਕਿਸਾਨ ’ਤੇ ਚਲਾਈਆਂ ਗੋਲੀਆਂ

By

Published : Jun 20, 2022, 2:31 PM IST

Updated : Jun 20, 2022, 3:16 PM IST

ਮੋਗਾ:ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੰਬੀਹਾ ਭਾਈ ਵਿਖੇ ਇੱਕ ਘਰ ’ਚ ਅਣਪਛਾਤੇ ਵਿਅਕਤੀ ਵੱਲੋਂ ਗੋਲੀਆਂ ਚਲਾ ਚਲਾ ਕੇ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਵਿਅਕਤੀਆਂ ਨੇ ਕਿਸਾਨ ਦੇ ਘਰ ਤੜਕਸਾਰ ਗੋਲੀਆਂ ਨਾਲ ਹਮਲਾ ਕੀਤਾ। ਹਮਲਾਵਾਰਾਂ ਨੇ ਕਿਸਾਨ ’ਤੇ 10 ਤੋਂ 12 ਰਾਊਂਡ ਫਾਇਰ ਕੀਤੇ ਸੀ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਿਸਾਨ ਨੇ ਭੱਜ ਕੇ ਆਪਣੀ ਜਾਨ ਬਚਾਈ।

ਦੱਸਿਆ ਜਾ ਰਿਹਾ ਹੈ ਕਿ ਪੀੜਤ ਕਿਸਾਨ ਨੂੰ ਕੁਝ ਦਿਨ ਪਹਿਲਾਂ ਕਿਸੇ ਅਣਪਛਾਤੇ ਵਿਅਕਤੀਆਂ ਦੀ ਕਾਲ ਆਈ ਸੀ ਜਿਸ ਚ ਉਕਤ ਵਿਅਕਤੀਆਂ ਨੇ ਕਿਸਾਨ ਕੋਲੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਕਿਸਾਨ ਵੱਲੋਂ ਪੁਲਿਸ ਨੂੰ ਦਰਖਾਸਤ ਵੀ ਦਿੱਤੀ ਗਈ ਸੀ। ਪਰ ਇਸ ਹਮਲੇ ਤੋਂ ਬਾਅਦ ਪੂਰੇ ਪਿੰਡ ਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਪਿੰਡ ਬੰਬੀਹਾ ਭਾਈ ਵਿਖੇ ਕਿਸਾਨ ’ਤੇ ਚਲਾਈਆਂ ਗੋਲੀਆਂ

ਪੀੜਤ ਕਿਸਾਨ ਨੇ ਦੱਸਿਆ ਕਿ ਉਹ ਹਰ ਰੋਜ਼ ਦੇ ਵਾਂਗ ਹੀ ਤੜਕਸਾਰ ਹੀ ਦਰਵਾਜ਼ਾ ਖੋਲ੍ਹਣ ਲਈ ਬਾਹਰ ਆਇਆ ਤਾਂ ਉਸ ਦੇ ਸਾਹਮਣੇ ਕੁਝ ਲੋਕ ਆ ਗਏ ਜਿਨ੍ਹਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਫਿਲਹਾਲ ਕਿਸਾਨ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜੋ:ਅਗਨੀਪਥ ਸਕੀਮ ਦੇ ਵਿਰੋਧ 'ਚ ਭਾਰਤ ਬੰਦ: ਸੂਬੇ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

Last Updated : Jun 20, 2022, 3:16 PM IST

ABOUT THE AUTHOR

...view details