ਹੈਦਰਾਬਾਦ:18 ਮਾਰਚ 2023, ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਸ਼ੁਰੂ ਕੀਤੀ ਸੀ, ਜਿਸ ਵਿੱਚ ਅੱਜ 36 ਦਿਨਾਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਸਕੀ ਹੈ। ਪਹਿਲੇ 24 ਤੋਂ 48 ਘੰਟਿਆਂ 'ਚ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਤੱਕ 400 ਤੋਂ ਵੱਧ ਹਿਰਾਸਤ ਵਿੱਚ ਲਏ ਗਏ ਹਨ ਅਤੇ 350 ਤੋਂ ਵੱਧ ਰਿਹਾਅ ਕੀਤੇ ਜਾ ਚੁੱਕੇ ਹਨ। ਉੱਥੇ ਹੀ, ਅੰਮ੍ਰਿਤਪਾਲ ਦੀ ਕਰੀਬੀ ਦੋਸਤ ਪਪਲਪ੍ਰੀਤ ਨੂੰ ਵੀ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।
ਅੰਮ੍ਰਿਤਪਾਲ ਸਿੰਘ ਉੱਤੇ ਕਤਲ ਦੀ ਕੋਸ਼ਿਸ਼, ਕਾਨੂੰਨ ਵਿੱਚ ਰੁਕਾਵਟ ਪਾਉਣ ਅਤੇ ਸਮਾਜ ਅਤੇ ਧਰਮਾਂ ਵਿੱਚ ਵਿਗਾੜ ਪੈਦਾ ਕਰਨ ਦੇ ਇਲਜ਼ਾਮ ਹਨ। ਇਸ ਤੋਂ ਪਹਿਲਾਂ, ਪੁਲਿਸ ਤੋਂ ਬਚਣ ਲਈ ਉਸ ਨੇ ਤਿੰਨ ਕਾਰਾਂ ਬਦਲੀਆਂ, ਕੱਪੜੇ ਬਦਲੇ ਅਤੇ ਅਖੀਰ ਮੋਟਰਸਾਈਕਲ ’ਤੇ ਫਰਾਰ ਹੋ ਗਿਆ ਸੀ। ਨੇਪਾਲ ਜਾਣ ਦੇ ਖ਼ਦਸ਼ੇ ਵਿਚਾਲੇ ਫਿਰ ਵਾਪਸ ਪੰਜਾਬ ਵਿੱਚ ਆ ਗਿਆ ਸੀ।
ਸੂਰੀ ਕਤਲ ਮਾਮਲੇ 'ਚ ਨਾਂਅ ਆਇਆ ਸਾਹਮਣੇ:ਅੰਮ੍ਰਿਤਪਾਲ ਦਾ ਨਾਂ ਪਿਛਲੇ ਸਾਲ ਪੰਜਾਬ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਵਿੱਚ ਵੀ ਆਇਆ ਸੀ। ਸੁਧੀਰ ਸੂਰੀ ਦੇ ਪਰਿਵਾਰ ਨੇ ਵੀ ਅੰਮ੍ਰਿਤਪਾਲ ਸਿੰਘ ਦਾ ਨਾਂ ਕਤਲ ਕੇਸ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ। ਉਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਸਿੰਗਾਵਾਲਾ ਵਿੱਚ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਦਰਅਸਲ, ਅੰਮ੍ਰਿਤਪਾਲ ਜਲੰਧਰ ਦੇ ਵਿਸ਼ਾਲ ਨਗਰ ਵਿੱਚ ਕੀਰਤਨ ਲਈ ਰਵਾਨਾ ਹੋਣ ਵਾਲਾ ਸੀ, ਜਦੋਂ ਪੁਲਿਸ ਨੇ ਅੰਮ੍ਰਿਤਪਾਲ ਨੂੰ ਗੁਰਦੁਆਰੇ ਦੇ ਕੋਲ ਨਜ਼ਰਬੰਦ ਕਰ ਦਿੱਤਾ। ਜਿਸ ਮੁਲਜ਼ਮ ਨੇ ਸੂਰੀ ਉੱਤੇ ਗੋਲੀਆਂ ਚਲਾਈਆਂ ਸਨ, ਉਸ ਦੀਆਂ ਅੰਮ੍ਰਿਤਪਾਲ ਨਾਲ ਤਸਵੀਰਾਂ ਵੀ ਵਾਇਰਲ ਹੋਈਆਂ ਸਨ।
ਅਜਨਾਲਾ ਕਾਂਡ:ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ 23 ਫਰਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੰਗਾਮਾ ਕੀਤਾ। ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ। ਇਸ ਘਟਨਾ 'ਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਸੀ ਕਿ ਸਾਡੇ ਇਕ ਸਾਥੀ ਲਵਪ੍ਰੀਤ ਤੂਫਾਨ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਉਹ ਬੇਕਸੂਰ ਹੈ। ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੇ ਧਮਕੀ ਦਿੱਤੀ ਸੀ ਕਿ ਜੇਕਰ ਉਸ ਦਾ ਨਾਂ ਐਫਆਈਆਰ ਵਿੱਚੋਂ ਨਾ ਹਟਾਇਆ ਗਿਆ, ਤਾਂ ਉਹ ਥਾਣੇ ਦਾ ਘਿਰਾਓ ਕਰਨਗੇ। ਬਾਅਦ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਨੂੰ ਰਿਹਾਅ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਪੁਲਿਸ ਨੇ ਐਕਸ਼ਨ ਪਲਾਨ ਤਿਆਰ ਕਰਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ 'ਚ ਕਿਉਂ ਹੋਇਆ ਹੰਗਾਮਾ:ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਾਸੀ ਵਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਅਤੇ ਕੁੱਟਮਾਰ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਕੀਤਾ ਸੀ। ਬਾਅਦ 'ਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਸ ਤੋਂ ਬਾਅਦ ਤਲਵਾਰਾਂ ਅਤੇ ਹੋਰ ਹਥਿਆਰ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਸਮਰਥਕ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿਚ ਦਾਖਲ ਹੋਇਆ। ਉਨ੍ਹਾਂ ਵੱਲੋਂ ਪੁਲਿਸ ਦੇ ਲਾਏ ਬੈਰੀਕੇਡ ਤੋੜ ਦਿੱਤੇ ਗਏ। ਪ੍ਰਦਰਸ਼ਨਕਾਰੀਆਂ ਨੇ ਅਹਾਤੇ ਵਿੱਚ ਧਰਨਾ ਸ਼ੁਰੂ ਕਰ ਦਿੱਤਾ, ਤਾਂ ਪੁਲਿਸ ਸਟੇਸ਼ਨ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਇਹ ਵੀ ਪੜ੍ਹੋ:Amritpal Singh Arrested: ਜਾਣੋ, ਕੌਣ ਹੈ ਅੰਮ੍ਰਿਤਪਾਲ ਸਿੰਘ ਅਤੇ ਪੁਲਿਸ ਦੀ ਰਡਾਰ 'ਤੇ ਕਿਵੇਂ ਆਇਆ ?