ਜਲੰਧਰ:ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਮਰ ਕੱਸ ਲਈ ਗਈ ਸੀ। ਇਹ ਖਾਲਸਾ ਵਹੀਰ ਦਾ ਪ੍ਰੋਗਰਾਮ ਗੁਰਭਾਈ ਲਹਿਰ ਨੂੰ ਮੁੱਖ ਰੱਖਦੇ ਹੋਏ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਰੱਖਿਆ ਗਿਆ ਸੀ । ਇਸ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਲਈ ਭਾਈ ਅੰਮ੍ਰਿਤਪਾਲ ਸਿੰਘ ਪਹੁੰਚ ਰਹੇ ਸਨ। ਇਸੇ ਹੀ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਅੰਮ੍ਰਿਤ ਸੰਚਾਰ ਕਰਵਾਇਆ ਜਾਣਾ ਸੀ। ਕਾਬਲੇਜ਼ਿਕਰ ਹੈ ਕਿ ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਖਾਲਸਾ ਵਹੀਰ ਨੂੰ ਕੁੱਝ ਸਮੇਂ ਲਈ ਰੋਕ ਦਿੱਤਾ ਗਿਆ ਸੀ, ਜਿਸ ਨੂੰ ਅੱਜ ਤੋਂ ਮੁੜ ਸ਼ੁਰੂ ਕੀਤਾ ਗਿਆ ਸੀ। ਜਿਵੇਂ ਹੀ ਅੰਮ੍ਰਿਤਪਾਲ ਆਪਣੇ ਕਾਫ਼ਲੇ ਨਾਲ ਸਮਾਗਮ 'ਚ ਜਾਣ ਲਈ ਰਵਾਨਾ ਹੋਏ ਤਾਂ ਪੰਜਾਬ ਪੁਲਿਸ ਕਾਫ਼ਲੇ ਦੇ ਪਿੱਛੇ ਸੀ, ਅੱਗੇ-ਅੱਗੇ ਅੰਮ੍ਰਿਤਪਾਲ ਸਿੰਘ ਸਨ ਅਤੇ ਪੰਜਾਬ ਪੁਲਿਸ ਪਿੱਛੇ-ਪਿੱਛੇ ਸੀ।
ਅੰਮ੍ਰਿਤਪਾਲ ਨੂੰ ਘੇਰਾ: ਦੱਸ ਦਈਏ ਕਿ ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿੱਚ ਅੰਮ੍ਰਿਤਪਾਲ ਦੇ ਸਮਰਥਕ ਇਕੱਠੇ ਹੋਏ ਸਨ ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ ਅਤੇ ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰਾ ਪਾ ਲਿਆ। ਗੌਰਤਲਬ ਹੈ ਕਿ ਪੂਰੀ ਕਾਰਵਾਈ ਤੋਂ ਬਾਅਦ ਮੋਗਾ ਵਿੱਚ ਵੱਡੀ ਗਿਣਤੀ ਅੰਦਰ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਸੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਆਜ਼ਾਦ ਕਰਵਾਉਣ ਲਈ ਲੋਕਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ ਗਈ ਹੈ।