ਪੰਜਾਬ

punjab

ਮਹਿਲਾ ਦੀ ਭੇਦ ਭਰੇ ਹਲਾਤਾਂ 'ਚ ਮੌਤ, ਪਰਿਵਾਰ ਵਾਲਿਆਂ ਨੇ ਥਾਣੇ ਅੱਗੇ ਲਾਇਆ ਧਰਨਾ

ਮੋਗਾ 'ਚ ਮਹਿਲਾ ਦੀ ਭੇਦ ਭਰੇ ਹਲਾਤਾਂ ਵਿੱਚ ਮੌਤ ਤੋਂ ਹੋਣ ਬਾਅਦ ਪੁਲਿਸ ਨੇ ਕਾਰਵਾਈ ਨਹੀਂ ਕੀਤੀ। ਉਸ ਦੇ ਪਰਿਵਾਰ ਵਾਲਿਆਂ ਨੇ ਇਨਸਾਫ਼ ਲਈ ਥਾਣਾ ਸਦਰ ਦੇ ਗੇਟ ਅੱਗੇ ਧਰਨਾ ਲਗਾਇਆ ਹੋਇਆ ਹੈ।

By

Published : May 21, 2019, 1:10 AM IST

Published : May 21, 2019, 1:10 AM IST

ਪਰਿਵਾਰ ਨੇ ਲਾਇਆ ਧਰਨਾ

ਮੋਗਾ: ਪਿੰਡ ਮੇਹਸਰੀ 'ਚ ਕੁੱਝ ਦਿਨ ਪਹਿਲਾਂ ਇੱਕ ਮਹਿਲਾ ਦੀ ਭੇਦ ਭਰੇ ਹਲਾਤਾਂ ਵਿੱਚ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਥਾਣਾ ਸਦਰ ਦੇ ਗੇਟ ਅੱਗੇ ਧਰਨਾ ਲਗਾਇਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ।

ਇਸ ਮੌਕੇ ਮ੍ਰਿਤਕਾ ਦੀ ਧੀ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਹਰ ਰੋਜ਼ ਮਾਂ ਨਾਲ ਕੁੱਟਮਾਰ ਕਰਦਾ ਸੀ ਅਤੇ ਇੱਕ ਦਿਨ ਬਹੁਤ ਜ਼ਿਆਦਾ ਕੁੱਟਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀਆਂ ਧੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਪਿਤਾ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਦੀ ਮਾਂ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ।

ਵੀਡੀਓ

ਮ੍ਰਿਤਕਾ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜੀਜਾ, ਭੈਣ ਨੂੰ ਹਮੇਸ਼ਾ ਕੁੱਟਦਾ ਰਹਿੰਦਾ ਸੀ। ਮੌਤ ਤੋਂ ਕੁੱਝ ਦਿਨ ਪਹਿਲਾਂ ਉਹ ਉਨ੍ਹਾਂ ਦੇ ਘਰ ਆਈ ਸੀ ਅਤੇ ਕੁੱਟਮਾਰ ਬਾਰੇ ਦੱਸਿਆ। ਇਸ ਤੋਂ ਬਾਅਦ ਉਨ੍ਹਾਂ ਦਾ ਜੀਜਾ ਘਰ ਆ ਕੇ ਮਿੰਨਤਾ ਕਰਕੇ ਉਸ ਨੂੰ ਲੈ ਕੇ ਗਿਆ। ਪਿੰਡ ਲਿਜਾ ਕੇ ਉਸ ਨੇ ਮੁੜ ਕੁੱਟਮਾਰ ਕੀਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭੈਣ ਦੇ ਸਰੀਰ 'ਤੇ ਕੁੱਟਮਾਰ ਦੇ ਨਿਸ਼ਾਨ ਸਨ ਪਰ ਪੁਲਿਸ ਨੇ ਕਾਰਵਾਈ ਨਹੀਂ ਕੀਤੀ ਜਦਕਿ ਉਸ ਦੇ ਪਤੀ 'ਤੇ ਪਰਚਾ ਹੋਣਾ ਚਾਹੀਦਾ ਸੀ। ਇਸ ਲਈ ਉਨ੍ਹਾਂ ਨੇ ਥਾਣੇ ਅੱਗੇ ਧਰਨਾ ਲਗਾਇਆ ਹੈ।

ਉੱਧਰ ਥਾਣਾ ਮੁੱਖੀ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਕਮਲਜੀਤ ਕੌਰ ਨਾਂਅ ਦੀ ਮਹਿਲਾ ਦੀ ਭੇਦ ਭਰੇ ਹਲਾਤਾਂ ਟਚ ਮੋਤ ਹੋ ਗਈ ਸੀ ਜਿਸ ਦਾ ਪੋਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਸੀ। ਹੁਣ ਉਸ ਦੇ ਪਰਿਵਾਰ ਵਾਲੇ ਧਰਨਾ ਲਗਾ ਕੇ ਮ੍ਰਿਤਕ ਦੇ ਪਤੀ ਟਤੇ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਹਨ। ਪੋਰਟਮਾਟਰਮ ਰਿਪੋਰਟ ਵਿੱਚ ਜੋ ਤੱਥ ਸਾਹਮਣੇ ਆਉਣਗੇ ੳਸ ਆਧਾਰ 'ਤੇ ਕੋਈ ਕਾਰਵਾਈ ਕੀਤੀ ਜਾਵੇਗੀ।

For All Latest Updates

ABOUT THE AUTHOR

...view details