ਮੋਗਾ: ਸ਼ਹਿਰ ਦੇ ਰੇਲਵੇ ਸਟੇਸ਼ਨ ਨੇੜੇ ਟਰੇਨ ਦੀ ਲਪੇਟ ਵਿੱਚ ਆਉਣ ਕਰਕੇ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਮਨਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਭਾਰਤ ਨੇ ਹਵਾਈ ਤਾਕਤ ਦੀ ਮਜ਼ਬੂਤੀ ਲਈ ਰੂਸ ਨਾਲ ਕੀਤਾ 1500 ਕਰੋੜ ਦਾ ਸੌਦਾ

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮਨਿੰਦਰ ਟਰੇਨ ਰਾਹੀਂ ਫ਼ਿਰੋਜ਼ਪੁਰ ਤੋਂ ਆਈਲੈਟਸ ਦੀ ਕੋਚਿੰਗ ਲੈਣ ਮੋਗਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਗੱਡੀ ਸਟੇਸ਼ਨ 'ਤੇ ਰੁੱਕੀ ਤਾਂ ਮਨਿੰਦਰ ਟਰੇਨ ਤੋਂ ਉਤਰ ਕੇ ਪਟੜੀ ਪਾਰ ਕਰ ਰਿਹਾ ਸੀ।
ਜਾਣਕਾਰੀ ਮੁਤਾਬਕ ਨੌਜਵਾਨ ਨੇ ਕੰਨਾਂ ਨੂੰ ਹੈੱਡਫ਼ੋਨ ਲਾਏ ਹੋਏ ਸਨ ਜਿਸ ਕਰਕੇ ਉਸ ਨੂੰ ਰੇਲ ਦੀ ਆਵਾਜ਼ ਨਹੀਂ ਸੁਣਾਈ ਦਿੱਤੀ ਤੇ ਉਹ ਟਰੇਨ ਦੀ ਲਪੇਟ 'ਚ ਆ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।