ਪੰਜਾਬ

punjab

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖਾਲੀ ਪਲਾਂਟ 'ਚੋ ਮਿਲੀ ਲਾਸ਼

By

Published : Jan 17, 2023, 5:18 PM IST

ਮੋਗਾ ਦੇ ਨਿਗਾਹਾ ਰੋਡ ਤੋ ਖਾਲੀ ਪਲਾਂਟ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਨੌਜਵਾਨ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਦਾ ਰਿਹਾ ਹੈ। ਮ੍ਰਿਤਕ ਦੀ ਲਾਸ਼ ਕੋਲੋ ਇੱਕ ਸਰਿੱਜ਼ ਵੀ ਮਿਲੀ ਹੈ।

Youth dies of drug overdose in Moga
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਮੋਗਾ: ਪੰਜਾਬ ਵਿੱਚ ਨਸ਼ਾ ਰੁਕਣ ਦਾ ਨਾਮ ਨਗੀ ਲੈ ਰਿਹਾ। ਆਏ ਦਿਨ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਮੋਗਾ ਦੇ ਨਿਗਾਹਾ ਰੋਡ ਤੋ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੂੰ ਖਾਲੀ ਪਲਾਂਟ ਵਿੱਚੋਂ 26 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਮਿਲੀ ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਹੈ ਜੋ ਮੋਗਾ ਦੇ ਪਿੰਡ ਜੋਗੇਵਾਲਾ ਦਾ ਰਹਿਣ ਵਾਲਾ ਹੈ। ਮ੍ਰਿਤਕ ਦੀ ਉਮਰ 26 ਸਾਲ ਹੈ। ਮ੍ਰਿਤਕ ਦੀ ਮੌਤ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਨੌਜਵਾਨ ਦੀ ਲਾਸ਼ ਦੇ ਨਾਲ ਇੱਕ ਸਰਿੱਜ਼ ਵੀ ਮਿਲੀ ਹੈ।

ਖਾਲੀ ਪਲਾਂਟ ਚੋ ਮਿਲੀ ਲਾਸ਼:ਪੁਲਿਸ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਮੋਗਾ ਦੇ ਨਿਗਾਹਾ ਰੋਡ ਉਤੇ ਖਾਲੀ ਪਲਾਂਟ ਵਿੱਚ ਲਾਸ਼ ਹੋਣ ਦੀ ਖਬਰ ਮਿਲੀ। ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ ਵਾਸੀ ਪਿੰਡ ਜੋਗੇਵਾਲਾ ਦੇ ਤੌਰ ਉਤੇ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਵੀ ਦਰਜ ਕੀਤੇ ਹਨ।

6 ਵਿਅਕਤੀਆਂ ਖਿਲਾਫ ਮਾਮਲਾ ਦਰਜ:ਪੁਲਿਸ ਨੇ ਦੱਸਿਆ ਕਿ ਪਤਨੀ ਦਾ ਕਹਿਣਾ ਹੈ ਕਿ ਸੁਖਚੈਨ ਸਿੰਘ ਨਸ਼ੇ ਦਾ ਆਦੀ ਸੀ। ਉਹ ਕੰਮ ਦੀ ਕਰਨ ਦੇ ਲਈ ਮੋਗਾ ਦੇ ਨਿਗਾਹਾ ਦੇ ਰੋਡ ਉਤੇ ਗਿਆ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਹਿਲਾਂ ਵੀ ਕੁਝ ਲੋਕਾਂ ਨਾਲ ਮਿਲ ਕੇ ਨਸ਼ਾ ਕਰਦਾ ਹੈ। ਪਤਨੀ ਦੇ ਬਿਆਨਾਂ ਦੇ ਅਧਾਰ ਉਤੇ ਪੁਲਿਸ ਨੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਦਾ ਪੋਸਟਮਾਰਟਮ: ਪੁਲਿਸ ਨੇ ਕਿਹਾ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਬਾਕੀ ਦੀ ਜਾਂਚ ਪੋਸਟ ਮਾਰਟਮ ਰਿਪੋਰਟ ਦੇ ਆਧਾਰ ਉਤੇ ਕੀਤੀ ਜਾਵੇਗੀ। ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:-ਪਾਕਿਸਤਾਨ ਤੋਂ ਭਾਰਤ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜੱਥਾ, 9 ਫਰਵਰੀ ਨੂੰ ਹੋਵੇਗੀ ਵਾਪਸੀ

ABOUT THE AUTHOR

...view details