ਪਠਾਨਕੋਟ : ਜ਼ਿਲ੍ਹੇ ਦੇ ਪਿੰਡ ਮਿਰਥਲ ਨੇੜੇ ਪਠਾਕੋਟ-ਜਲੰਧਰ ਹਾਈਵੇ ਉੱਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇਕੋ ਪਰਿਵਾਰ ਦੇ 8 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ ਅਤੇ 1 ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਜ਼ਖ਼ਮੀ ਲੋਕਾਂ ਨੂੰ ਹਸਪਤਾਲ 'ਚ ਜ਼ੇਰੇ ਇਲਾਜ ਰੱਖਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ ਕਿ ਬੁੱਧਵਾਰ ਰਾਤ ਉਹ ਆਪਣੇ ਪਰਿਵਾਰ ਨਾਲ ਜੰਮੂ ਕਸ਼ਮੀਰ ਤੋਂ ਮੁਰਾਦਾਬਾਦ ਵਿਆਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਗੱਡੀ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਕੁੱਲ 9 ਲੋਕ ਮੌਜੂਦ ਸਨ। ਅਚਾਨਕ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਵਿੱਚ ਪਰਿਵਾਰ ਦੇ 8 ਮੈਂਬਰ ਜ਼ਖ਼ਮੀ ਹੋ ਗਏ ਅਤੇ ਹਾਦਸੇ ਵਿੱਚ 1 ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ।