ਪਠਾਨਕੋਟ: ਲੌਕਡਾਊਨ ਕਾਰਨ 1211 ਮਜ਼ਦੂਰਾਂ ਨੂੰ ਪਠਾਨਕੋਟ-ਜੰਮੂ ਸਰਹੱਦ 'ਤੇ 8 ਵੱਖ-ਵੱਖ ਪਨਾਹ ਘਰਾਂ ਵਿੱਚ ਠਹਿਰਾਇਆ ਗਿਆ ਸੀ। ਹੁਣ ਇਨ੍ਹਾਂ ਦਾ ਕੁਆਰੰਟੀਨ ਪੀਰੀਅਡ ਖ਼ਤਮ ਹੋ ਗਿਆ ਹੈ, ਜਿਸ ਤੋਂ ਬਾਅਦ ਜੰਮੂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਆਪਣੇ ਸੂਬੇ ਵਿੱਚ ਆਉਣ ਦੀ ਆਗਿਆ ਦੇ ਦਿੱਤੀ ਸੀ। ਇਸ ਤੋਂ ਬਾਅਦ ਪਠਾਨਕੋਟ ਪ੍ਰਸ਼ਾਸਨ ਨੇ ਇਨ੍ਹਾਂ ਸ਼ਰਨਾਰਥੀਆਂ ਨੂੰ ਬੱਸਾਂ ਵਿੱਚ ਬੈਠਾ ਕੇ ਜੰਮੂ ਵੱਲ ਰਵਾਨਾ ਕਰ ਦਿਤਾ।
ਪਠਾਨਕੋਟ-ਜੰਮੂ ਸਰਹੱਦ 'ਤੇ ਫਸੇ 1211 ਮਜ਼ਦੂਰਾਂ ਦੀ ਹੋਈ ਘਰ ਵਾਪਸੀ - ਕੋਰੋਨਾ ਵਾਇਰਸ ਦਾ ਕਹਿਰ
ਪਠਾਨਕੋਟ-ਜੰਮੂ ਸਰਹੱਦ 'ਤੇ ਫਸੇ 1211 ਮਜ਼ਦੂਰਾਂ ਦਾ ਕੁਆਰੰਟੀਨ ਪੀਰੀਅਡ ਖ਼ਤਮ ਹੋਣ ਤੋਂ ਬਾਅਦ ਪਠਾਨਕੋਟ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਵਾਪਿਸ ਭੇਜ ਦਿੱਤਾ ਹੈ।
ਕੋਰੋਨਾ ਵਾਇਰਸ ਦੇ ਚਲਦੇ ਕਰਫਿਊ ਕਾਰਨ ਦੇਸ਼ ਦੇ ਸਾਰੇ ਵਰਗਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਫਿਊ ਕਾਰਨ ਕਈ ਸੂਬਿਆਂ ਵੱਲੋਂ ਆਪਣੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਕਾਰਨ 1200 ਤੋਂ ਵੱਧ ਮਜ਼ਦੂਰਾਂ ਨੂੰ ਪਠਾਨਕੋਟ ਵਿੱਚ ਠਹਰਾਇਆ ਗਿਆ ਕਿਉਂਕਿ ਉਨ੍ਹਾਂ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਪਠਾਨਕੋਟ ਤੋਂ ਜੰਮੂ ਸਰਹੱਦ ਵਿੱਚ ਦਾਖ਼ਲ ਹੋਣ ਦੀ ਆਗਿਆ ਨਹੀਂ ਸੀ। ਇਸ ਕਾਰਨ ਪਠਾਨਕੋਟ ਪ੍ਰਸ਼ਾਸਨ ਵੱਲੋਂ ਇਨ੍ਹਾਂ ਲੋਕਾਂ ਨੂੰ 8 ਵੱਖ-ਵੱਖ ਪਨਾਹ ਘਰਾਂ ਵਿੱਚ ਠਹਿਰਾਇਆ ਗਿਆ ਸੀ।
ਪਠਾਨਕੋਟ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੇ ਠਹਿਰਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਅਤੇ ਹੁਣ ਭਾਰਤ ਸਰਕਾਰ ਵੱਲੋਂ 20 ਅਪ੍ਰੈਲ ਨੂੰ ਕਰਫਿਊ ਵਿੱਚ ਕੁੱਝ ਢਿਲ ਦੇਣ ਤੋਂ ਬਾਅਦ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਾਰੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਜਾਣ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਲਈ ਉਨ੍ਹਾਂ ਨੇ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।