ਪਠਾਨਕੋਟ: ਮਣੀਮਹੇਸ਼ ਦੀ ਯਾਤਰਾ ਦੌਰਾਨ ਗੱਡੀ ਹਾਦਸਾਗ੍ਰਸਤ ਹੋ ਗਈ, ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਵਾਪਰਿਆ।ਜਾਣਕਾਰੀ ਮੁਤਾਬਕ ਪਠਾਨਕੋਟ-ਚੰਬਾ ਰਾਸ਼ਟਰੀ ਮਾਰਗ ਉੱਤੇ ਜਾਂਦਿਆ ਉੱਕਤ ਗੱਡੀ ਚੰਬੇ ਦੀ ਖ਼ਾਈ ਵਿੱਚ ਡਿੱਗ ਗਈ। ਇਸ ਗੱਡੀ ਵਿੱਚ 9 ਸਵਾਰੀਆਂ ਸਨ, ਜਿੰਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਅਤੇ ਬਾਕੀ 7 ਸਵਾਰੀਆਂ ਜ਼ੇਰੇ ਇਲਾਜ ਹਨ।
ਜਾਣਕਾਰੀ ਮੁਤਾਬਕ ਜਿਨ੍ਹਾਂ 2 ਵਿਅਕਤੀਆਂ ਦੀ ਮੌਤ ਹੋਈ ਹੈ, ਉਨ੍ਹਾਂ ਵਿੱਚੋਂ ਇੱਕ ਵਿਅਕਤੀ ਦੇ 2 ਛੋਟੇ-ਛੋਟੇ ਬੱਚੇ ਹਨ।