ਪੰਜਾਬ

punjab

ETV Bharat / state

ਪਠਾਨਕੋਟ : ਸਰਕਾਰੀ ਸਕੂਲ ਦੇ 3 ਵਿਦਿਆਰਥੀ ਪਾਏ ਗਏ ਕੋਰੋਨਾ ਪੌਜ਼ੀਟਿਵ - ਸਿਹਤ ਵਿਭਾਗ

ਪਠਾਨਕੋਟ ਦੇ ਪਿੰਡ ਭੱਟਵਾ ਵਿਖੇ ਇੱਕ ਸਰਕਾਰੀ ਸਕੂਲ ਦੇ ਤਿੰਨ ਬੱਚੇ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਆਗਮੀ 14 ਦਿਨਾਂ ਲਈ ਸਕੂਲ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।

3 ਵਿਦਿਆਰਥੀ ਪਾਏ ਗਏ ਕੋਰੋਨਾ ਪੌਜ਼ੀਟਿਵ
3 ਵਿਦਿਆਰਥੀ ਪਾਏ ਗਏ ਕੋਰੋਨਾ ਪੌਜ਼ੀਟਿਵ

By

Published : Sep 3, 2021, 8:48 PM IST

ਪਠਾਨਕੋਟ : ਪੰਜਾਬ 'ਚ ਮੁੜ ਸਕੂਲ ਖੁੱਲ੍ਹਣ ਤੋਂ ਬਾਅਧ ਕੋਰੋਨਾ ਕੇਸਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਪਠਾਨਕੋਟ ਦੇ ਪਿੰਡ ਭੱਟਵਾ 'ਚ ਇੱਕ ਸਰਕਾਰੀ ਸਕੂਲ ਦੇ ਤਿੰਨ ਵਿਦਿਆਰਥੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।

ਸਕੂਲ ਦੇ ਵਿਦਿਆਰਥੀਆਂ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਸਿਹਤ ਵਿਭਾਗ ਵੱਲੋਂ ਸਕੂਲ ਨੂੰ ਅਗਲੇ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਪੌਜ਼ੀਟਿਵ ਵਿਦਿਆਰਥੀਆਂ ਦੇ ਸੰਪਰਕ 'ਚ ਆਏ ਹੋਰਨਾਂ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਕੋਰੋਨਾ ਮਰੀਜ਼ਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਕੁਆਰਨਟਿਨ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

3 ਵਿਦਿਆਰਥੀ ਪਾਏ ਗਏ ਕੋਰੋਨਾ ਪੌਜ਼ੀਟਿਵ

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਪਿੰਡ ਭੱਟਵਾ ਦੇ ਤਿੰਨ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਮੁਤਾਬਕ ਸਕੂਲ ਨੂੰ 14 ਦਿਨਾਂ ਲਈ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਗਾਤਾਰ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ :ਪੈਰਾਲੰਪਿਕ:ਹਰਵਿੰਦਰ ਨੇ ਤੀਰਅੰਦਾਜੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ

ABOUT THE AUTHOR

...view details