ਪਠਾਨਕੋਟ: ਜੰਮੂ ਕਸ਼ਮੀਰ ਦੇ ਕਠੂਆ 'ਚ ਅੱਠ ਸਾਲਾ ਬੱਚੀ ਨਾਲ ਬਲਾਤਕਾਰ ਅਤੇ ਕਤਲ ਮਾਮਲੇ ਵਿਚ ਪਠਾਨਕੋਟ ਦੀ ਅਦਾਲਤ ਨੇ ਪਿੰਡ ਦੇ ਮੁਖੀ ਸੰਜੀ ਰਾਮ, ਉਸ ਦੇ ਪੁੱਤਰ ਵਿਸ਼ਾਲ, ਦੋ ਵਿਸ਼ੇਸ਼ ਪੁਲਿਸ ਅਫ਼ਸਰਾਂ ਦੀਪਕ ਖਜੁਰੀਆ, ਸੁਰਿੰਦਰ ਵਰਮਾ, ਹੈੱਡ ਕਾਂਸਟੇਬਲ ਤਿਲਕ ਰਾਜ ਅਤੇ ਆਨੰਦ ਦੱਤਾ ਨੂੰ ਦੋਸ਼ੀ ਠਹਿਰਾਇਆ ਹੈ। ਦੁਪਹਿਰ ਤਿੰਨ ਵਜੇ ਤੱਕ ਦੋਸ਼ੀਆਂ ਲਈ ਸਜ਼ਾ ਦਾ ਐਲਾਨ ਹੋ ਸਕਦਾ ਹੈ। ਪੁਲਿਸ ਨੇ ਸਾਂਝੀ ਰਾਮ, ਪਰਵੇਜ਼ ਕੁਮਾਰ ਅਤੇ ਦੀਪਕ ਖਜੂਰੀਆ ਨੂੰ 25 ਸਾਲਾਂ ਦੀ ਕੈਦ ਅਤੇ 1 ਲੱਖ ਰੁਪਏ ਦਾ ਜੁਰਮਾਨਾ ਤੇ ਬਾਕੀ 3 ਦੋਸ਼ੀਆਂ ਨੂੰ 5-5 ਸਾਲ ਦੀ ਕੈਦ ਅਤੇ 50 ਹਜਾਰ ਰੁਪਏ ਜੁਰਮਾਨਾ ਦੀ ਸਜ਼ਾ ਸੁਣਾਈ ਹੈ।
ਲਗਭਗ ਇੱਕ ਸਾਲ ਤੱਕ ਚੱਲੇ ਇਸ ਕੇਸ ਨੂੰ ਸੁਪਰੀਮ ਕੋਰਟ ਵੱਲੋਂ ਖੁਦ ਮੋਨੀਟਰ ਕੀਤਾ ਜਾ ਰਿਹਾ ਸੀ। ਇਸ ਕੇਸ ਵਿੱਚ ਹੁਣ ਤੱਕ114 ਗਵਾਹ ਕੋਰਟ ਵਿੱਚ ਪੇਸ਼ ਕੀਤੇ ਗਏ ਸਨ ਤੇ ਹੁਣ ਅਦਾਲਤ ਵੱਲੋਂ ਇਸ 'ਤੇ ਅੰਤਮ ਫ਼ੈਸਲਾ ਲਿਆ ਗਿਆ।