ਪਠਾਨਕੋਟ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੂਬੇ 'ਚ ਕੋਰੋਨਾ ਦੇ ਵੱਧਦੇ ਕੇਸਾਂ ਦੇ ਚਲਦੇ ਸਕੂਲਾਂ 'ਚ ਵੀ ਖ਼ਤਰਾ ਵੱਧ ਗਿਆ ਹੈ। ਪਠਾਨਕੋਟ ਬਧਾਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 6 ਵਿਦਿਆਰਥੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਤਿੰਨ ਦਿਨਾਂ ਲਈ ਸਕੂਲ ਬੰਦ ਕਰ ਦਿੱਤਾ ਗਿਆ ਹੈ।
ਪਠਾਨਕੋਟ ਦੇ ਬਧਾਨੀ ਸਰਕਾਰੀ ਸਕੂਲ ਦੇ 6 ਵਿਦਿਆਰਥੀ ਪਾਏ ਗਏ ਕੋਰੋਨਾ ਪੌਜ਼ੀਵਿਟ - ਬਧਾਨੀ ਸਰਕਾਰੀ ਸਕੂਲ
ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਸ਼ਿਆਰਪੁਰ,ਲੁਧਿਆਣਾ ਤੋਂ ਬਾਅਦ ਹੁਣ ਪਠਾਨਕੋਟ ਦੇ ਬਧਾਨੀ ਸਰਕਾਰੀ ਸਕੂਲ ਦੇ 6 ਵਿਦਿਆਰਥੀ ਕੋਰੋਨਾ ਪੌਜ਼ੀਵਿਟ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਤਿੰਨ ਦਿਨਾਂ ਲਈ ਸਕੂਲ ਬੰਦ ਕਰ ਦਿੱਤਾ ਗਿਆ ਹੈ।
ਸਰਕਾਰ ਵੱਲੋਂ ਭਾਵੇਂ ਕੋਰੋਨਾ ਵੈਕਸੀਨੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਲਗਾਤਾਰ ਪੰਜਾਬ 'ਚ ਕੋਰੋਨਾ ਦੇ ਕੇਸਾਂ ਦਾ ਅੰਕੜਾ ਵੱਧ ਰਿਹਾ ਹੈ। ਸਿਹਤ ਵਿਭਾਗ ਵੱਲੋਂ ਪਠਾਨਕੋਟ 'ਚ ਬਧਾਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 50 ਅਧਿਆਪਕ ਸਟਾਫ ਸਣੇ 750 ਵਿਦਿਆਰਥੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਨ੍ਹਾਂ ਚੋਂ 6 ਵਿਦਿਆਰਥੀ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ। ਸਿਹਤ ਵਿਭਾਗ ਵੱਲੋਂ ਸਕੂਲ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਤੇ ਪੌਜ਼ੀਟਿਵ ਮਰੀਜ਼ਾਂ ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਇਸ ਬਾਰੇ ਸਕੂਲ ਦੀ ਪ੍ਰਿੰਸੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਕੂਲ ਦੇ ਬੱਚਿਆਂ ਤੇ ਸਾਰੇ ਸਟਾਫ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਨ੍ਹਾਂ ਚੋਂ 6 ਬੱਚੇ ਕੋਰੋਨਾ ਪੌਜ਼ੀਟਿਵ ਪਾਏ ਗਏ। ਇਸ ਕਾਰਨ ਸਕੂਲ ਬੰਦ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਕੇਸ ਵੱਧਣ ਦਾ ਮੁਖ ਕਾਰਨ ਲੋਕਾਂ ਵੱਲੋਂ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਨਾ ਕਰਨਾ ਮੰਨਿਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਵੀ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸਮਾਜਿਕ ਦੂਰੀ, ਮਾਸਕ ਦੀ ਵਰਤੋਂ ਤੇ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ।