ਪੰਜਾਬ

punjab

ETV Bharat / state

ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਚੜੇ ਪੁਲਿਸ ਦੇ ਅੜ੍ਹਿਕੇ, ਚਾਰ ਵਿਰੁੱਧ ਮਾਮਲਾ ਦਰਜ

ਪਠਾਨਕੋਟ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲੇ 4 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੇ ਹਥਿਆਰਾਂ ਸਮੇਤ ਇੱਕ ਵੀਡੀਓ ਇੰਸਟਾਗ੍ਰਾਮ 'ਤੇ ਅਪਲੋਡ ਕੀਤੀ ਸੀ।

displayed weapons in Pathankot
ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਚੜੇ ਪੁਲਿਸ ਦੇ ਅੜ੍ਹਿਕੇ

By

Published : Nov 24, 2022, 1:29 PM IST

Updated : Dec 4, 2022, 12:59 PM IST

ਪਠਾਨਕੋਟ: ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦੂਜੇ ਪਾਸੇ ਕੁਝ ਸ਼ਰਾਰਤੀ ਨੌਜਵਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾ ਰਹੇ ਹਨ। ਪਠਾਨਕੋਟ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲੇ 4 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੇ ਹਥਿਆਰਾਂ ਸਮੇਤ ਇੱਕ ਵੀਡੀਓ ਇੰਸਟਾਗ੍ਰਾਮ 'ਤੇ ਅਪਲੋਡ ਕੀਤੀ ਸੀ।


ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਚੜੇ ਪੁਲਿਸ ਦੇ ਅੜ੍ਹਿਕੇ

ਇੰਸਟਾਗ੍ਰਾਮ ਉੱਤੇ ਪੋਸਟ ਕੀਤੀ ਸੀ ਵੀਡੀਓ:ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਪਠਾਨਕੋਟ ਦੇ ਸ਼ਾਹਪੁਰਕੰਡੀ ਇਲਾਕੇ 'ਚ ਜਿੱਥੇ ਇਕ ਕਾਰ 'ਚ ਸਵਾਰ 4 ਨੌਜਵਾਨ ਹਥਿਆਰਾਂ ਦੀ ਪ੍ਰਦਰਸ਼ਨੀ ਕਰ ਰਹੇ ਸਨ, ਜਿਸ ਕਾਰਨ ਥਾਣਾ ਸ਼ਾਹਪੁਰਕੰਡੀ ਪੁਲਸ ਵਲੋਂ ਚਾਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਚਾਰਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮਾਣਯੋਗ ਅਦਾਲਤ ਦੇ ਹੁਕਮਾਂ 'ਤੇ ਪੁਲਿਸ ਵੱਲੋਂ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


ਹਥਿਆਰਾਂ 'ਤੇ ਪਾਬੰਦੀ ਨੂੰ ਲੈ ਕੇ ਪੰਜਾਬ ਪੁਲਿਸ ਸਖ਼ਤ:ਇਸ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਨੇ ਦੱਸਿਆ ਕਿ ਪਠਾਨਕੋਟ ਦੇ ਕੁਝ ਨੌਜਵਾਨਾਂ ਨੇ ਹਥਿਆਰਾਂ ਸਮੇਤ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਸੀ, ਜਿਸ ਕਾਰਨ ਚਾਰਾਂ ਨੂੰ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ। ਜਿਸ ਦੇ ਆਧਾਰ 'ਤੇ ਪੂਰੇ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਦੀ ਹਰ ਪਹਿਲੂ ਤੋਂ ਜਾਂਚ ਹੋਵੇਗੀ। ਇਸ ਦੇ ਨਾਲ ਹੀ, ਮੁਲਜ਼ਮਾਂ ਦੀ ਵੀ ਹਰ ਪਹਿਲੂ ਤੋਂ ਜਾਂਚ ਹੋਵੇਗੀ ਕਿ ਕੀ ਉਨ੍ਹਾਂ ਦੇ ਸਬੰਧ ਗੈਂਗਸਟਰਾਂ ਨਾਲ ਤਾਂ ਨਹੀਂ ਹਨ, ਇਹ ਸਭ ਜਾਂਚ ਦੌਰਾਨ ਪਤਾ ਕੀਤਾ ਜਾਵੇ।




ਇਹ ਵੀ ਪੜ੍ਹੋ:ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਨੇ ਅੰਮ੍ਰਿਤਪਾਲ ਖਿਲਾਫ ਰਾਜਪਾਲ ਨੂੰ ਦਿੱਤਾ ਮੰਗ ਪੱਤਰ

Last Updated : Dec 4, 2022, 12:59 PM IST

ABOUT THE AUTHOR

...view details