ਪੰਜਾਬ

punjab

ETV Bharat / state

ਕੁੱਤੇ ਨੇ ਤਿੰਨ ਦਰਜਨ ਤੋਂ ਵੱਧ ਲੋਕਾਂ ਨੂੰ ਬਣਾਇਆ ਸ਼ਿਕਾਰ, ਇੱਕ ਦੀ ਹਾਲਤ ਗੰਭੀਰ - stray dogs in pathankot

ਪਠਾਨਕੋਟ 'ਚ ਇੱਕ ਹਲਕੇ ਕੁੱਤੇ ਨੇ ਕਰੀਬ ਤਿੰਨ ਦਰਜਨ ਲੋਕਾਂ ਨੂੰ ਕੱਟ ਲਿਆ। ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕੀਤਾ ਗਿਆ ਹੈ। ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤੀ।

ਫੋਟੋ
ਫੋਟੋ

By

Published : Mar 19, 2020, 1:10 PM IST

Updated : Mar 19, 2020, 3:08 PM IST

ਪਠਾਨਕੋਟ: ਪਠਾਨਕੋਟ 'ਚ ਇੱਕ ਹਲਕੇ ਕੁੱਤੇ ਨੇ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬਜਰੀ ਕੰਪਨੀ ਇਲਾਕੇ ਵਿੱਚ ਰਹਿੰਦੇ ਕਰੀਬ ਤਿੰਨ ਦਰਜਨ ਲੋਕਾਂ ਨੂੰ ਕੁੱਤੇ ਨੇ ਆਪਣਾ ਸ਼ਿਕਾਰ ਬਣਾਇਆ ਹੈ। ਉਸਨੇ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਇਕ ਨੂੰ ਇੰਨਾ ਜ਼ਬਰਦਸਤ ਕੱਟਿਆ ਹੈ ਕਿ ਲੋਕਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲਾਂ ਵਿਚ ਦਾਖ਼ਲ ਹੋਣਾ ਪਿਆ, ਜਿਸ ਦੇ ਵਿਚੋਂ ਇੱਕ ਦੀ ਹਾਲਤ ਜਿਆਦਾ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਬਾਕੀ ਲੋਕਾਂ ਦਾ ਇਲਾਜ ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ।

ਵੀਡੀਓ

ਇਸ ਬਾਰੇ ਗੱਲ ਕਰਦੇ ਹੋਏ ਸਥਾਨਕ ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਪੂਰੇ ਮਾਮਲੇ ਬਾਰੇ ਜਾਣਦਾ ਹੈ। ਇਸ ਦੇ ਬਾਵਜੂਦ ਕੁੱਤਾ ਅਜੇ ਤੱਕ ਫੜਿਆ ਨਹੀਂ ਜਾ ਸਕਿਆ। ਇਸ ਘਟਨਾ ਤੋਂ ਬਾਅਦ ਨਿਗਮ ਕਰਮਚਾਰੀ ਕੁੱਤੇ ਦੀ ਭਾਲ ਕਰ ਰਹੇ ਹਨ ਪਰ ਅਜੇ ਤੱਕ ਕੁੱਤੇ ਨੂੰ ਫੜਿਆ ਨਹੀਂ ਜਾ ਸਕਿਆ ਹੈ।

ਜਦੋਂ ਇਸ ਬਾਰੇ ਡਾਕਟਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਕੁੱਤੇ ਨੇ ਤਿੰਨ ਦਰਜਨ ਦੇ ਕਰੀਬ ਲੋਕਾਂ ਨੂੰ ਵੱਡਿਆ ਹੈ। ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।



Last Updated : Mar 19, 2020, 3:08 PM IST

ABOUT THE AUTHOR

...view details