ਪਠਾਨਕੋਟ: ਆਏ ਦਿਨ ਸ਼ਹਿਰ 'ਚ ਅਪਰਾਧਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪਠਾਨਕੋਟ ਪੁਲਿਸ ਨੇ ਹਾਲ ਵਿੱਚ ਸ਼ਹਿਰ ਅੰਦਰ ਦੋ ਪਹੀਆਂ ਵਾਹਨਾਂ ਦੀ ਚੋਰੀ ਕਰਨ ਵਾਲੇ ਇੱਕ ਗਿਰੋਹ ਦੇ ਮੈਂਬਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 9 ਮੋਟਰਸਾਈਕਲ ਬਰਾਮਦ ਕੀਤੇ ਹਨ।
9 ਵਾਹਨਾਂ ਸਣੇ ਚੋਰ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ - ਮੁਲਜ਼ਮ ਕੋਲੋਂ ਨੌਂ ਮੋਟਰਸਾਈਕਲ ਬਰਾਮਦ
ਪਠਾਨਕੋਟ ਪੁਲਿਸ ਨੇ ਸ਼ਹਿਰ ਵਿੱਚ ਸਰਗਰਮ ਚੋਰ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਚੋਰ ਗਿਰੋਹ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ 'ਚ ਦੋ ਪਹੀਆ ਵਾਹਨਾਂ ਦੀ ਚੋਰੀ ਕਰਕੇ ਉਨ੍ਹਾਂ ਨੂੰ ਜੰਮੂ ਵਿੱਚ ਵੇਚ ਦਿੰਦੇ ਸਨ। ਪੁਲਿਸ ਨੇ ਮੁਲਜ਼ਮ ਕੋਲੋਂ 9 ਮੋਟਰਸਾਈਕਲ ਬਰਾਮਦ ਕੀਤੇ ਹਨ।
ਇਸ ਬਾਰੇ ਐੱਸਐਚਓ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪੁਲਿਸ ਨੂੰ ਮੋਟਰਸਾਈਕਲ ਚੋਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਿਛਲੇ ਲੰਬੇ ਸਮੇਂ ਤੋਂ ਭਾਲ ਜਾਰੀ ਸੀ। ਮੁਲਜ਼ਮ ਆਪਣੇ ਗਿਰੋਹ ਦੇ ਸਾਥੀਆਂ ਨਾਲ ਮਿਲ ਕੇ ਸ਼ਹਿਰ ਵਿੱਚ ਦੋ ਪਹੀਆ ਵਾਹਨਾਂ ਦੀ ਚੋਰੀ ਕਰਦਾ ਸੀ। ਚੋਰੀ ਤੋਂ ਬਾਅਦ ਦੋ ਪਹੀਆ ਵਾਹਨਾਂ ਨੂੰ ਉਹ ਜੰਮੂ ਲਿਜਾ ਕੇ ਵੇਚ ਦਿੰਦੇ ਸਨ।
ਪੁਲਿਸ ਨੇ ਮੁਲਜ਼ਮ ਕੋਲੋ ਗ੍ਰਿਫ਼ਤਾਰੀ ਤੋਂ ਬਾਅਦ ਚੋਰੀ ਕੀਤੇ ਗਏ 9 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਉੱਤੇ ਮਾਮਲਾ ਦਰਜ ਕਰਕੇ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਹੋਰਨਾਂ ਸਾਥੀਆਂ ਦੀ ਭਾਲ ਜਾਰੀ ਹੈ।