ਪਠਾਨਕੋਟ: ਆਮ ਆਦਮੀ ਪਾਰਟੀ (Aam Aadmi Party) ਨੇ ਥਾਣਾ ਮੁਖੀ ਅਤੇ ਡੀਐੱਸਪੀ ਸਿਟੀ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੰਜਾਬ ਪੁਲਿਸ ਦੇ ਖਿਲਾਫ਼ ਪ੍ਰਦਰਸ਼ਨ (Protest against Punjab Police) ਕੀਤਾ। ਵਿਧਾਨ ਸਭਾ ਚੋਣਾਂ 2022 (Assembly Elections 2022) ਦੇ ਚੱਲਦੇ ਸਾਰੀਆਂ ਰਾਜਨੀਤਿਕ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਆਪਣੀ-ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਲੋਕਾਂ ਦੇ ਵਿਚ ਜਾ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੀਆਂ ਨੀਤੀਆਂ ਬਾਰੇ ਦੱਸਿਆ ਜਾ ਰਿਹਾ ਹੈ ਇਸ ਦੇ ਚਲਦੇ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਭੂਤੀ ਸ਼ਰਮਾ ਵੱਲੋਂ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ ਸੀ।
ਜਿਸ ਨੂੰ ਲੈ ਕੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ। ਵਿਭੂਤੀ ਸ਼ਰਮਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਪਣੇ ਵਰਕਰਾਂ ਦੇ ਨਾਲ ਸੜਕ ਦੇ ਉੱਪਰ ਧਰਨਾ ਦੇਣ ਵਾਸਤੇ ਬੈਠ ਗਏ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਲੱਗ ਪਏ।