ਪੰਜਾਬ

punjab

ETV Bharat / state

ਬੱਸ ਤੇ ਟਰੱਕ ਦੀ ਆਪਸ 'ਚ ਹੋਈ ਟੱਕਰ, ਦੋਵੇਂ ਡਰਾਈਵਰ ਗੰਭੀਰ ਜ਼ਖਮੀ - Pathankot Jammu Highway latest news

ਪਠਾਨਕੋਟ ਜੰਮੂ ਹਾਈਵੇਅ 'ਤੇ ਬੱਸ ਅਤੇ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਟਰੱਕ ਡਰਾਈਵਰ ਅਤੇ ਉਸਦਾ ਕਲੀਨਰ ਤੇ ਬੱਸ ਦਾ ਡਰਾਈਵਰ ਗ਼ੰਭੀਰ ਜਖਮੀ ਹੋ ਗਏ ਹਨ। ਇਨ੍ਹਾਂ ਤਿੰਨੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ।

ਪਠਾਨਕੋਟ ਜੰਮੂ ਹਾਈਵੇ

By

Published : Nov 19, 2019, 5:37 PM IST

ਪਠਾਨਕੋਟ: ਜੰਮੂ ਹਾਈਵੇਅ 'ਤੇ ਬੱਸ ਅਤੇ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਟਰੱਕ ਡਰਾਈਵਰ ਅਤੇ ਉਸਦਾ ਕਲੀਨਰ ਤੇ ਬੱਸ ਦਾ ਡਰਾਈਵਰ ਗ਼ੰਭੀਰ ਜਖਮੀ ਹੋ ਗਏ ਹਨ। ਇਨ੍ਹਾਂ ਤਿੰਨੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ।

ਵੇਖੋ ਵੀਡੀਓ

ਪਠਾਨਕੋਟ ਦੇ ਹਲਕਾ ਸੁਜਾਨਪੁਰ ਵਿਚ ਉਸ ਵੇਲੇ ਭੱਜ ਨੱਠ ਪੈ ਗਈ ਜਦੋਂ ਪਠਾਨਕੋਟ ਜੰਮੂ ਨੈਸ਼ਨਲ ਹਾਈਵੇਅ ਉੱਪਰ ਦਿੱਲੀ ਤੋਂ ਜੰਮੂ ਜਾ ਰਹੀ ਬੱਸ ਜੰਮੂ ਤੋਂ ਆਏ ਰਹੇ ਟਰੱਕ ਨਾਲ ਜਾ ਟਕਰਾਈ।

ਹਾਦਸੇ ਵਿਚ ਬੱਸ ਦੀ ਸਵਾਰੀਆਂ ਦਾ ਤਾਂ ਬਚਾ ਹੋ ਗਿਆ ਪਰ ਬੱਸ ਡਰਾਈਵਰ ਅਤੇ ਟਰੱਕ ਡਰਾਈਵਰ ਅਤੇ ਉਸਦਾ ਕਲੀਨਰ ਗੰਭੀਰ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਟਰੱਕ ਡਰਾਈਵਰ ਨੂੰ ਤੇਜ਼ ਕਟਰ ਨਾਲ ਕੱਟ ਕੇ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ, ਜਿਸ ਤੋਂ ਬਾਅਦ ਤਿੰਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਠਾਨਕੋਟ ਪਹੁੰਚਿਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜੋ: ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਬਾਜਵਾ ਨੇ ਰਾਜ ਸਭਾ 'ਚ ਚੁੱਕਿਆ

ਇਸ ਬਾਰੇ ਜਾਣਕਰੀ ਦਿੰਦੇ ਹੋਏ ਐਸਐਚਓ ਅਸ਼ਵਨੀ ਸੁਜਾਨਪੁਰ ਨੇ ਦੱਸਿਆ ਕਿ ਇਸ ਬੱਸ ਟਰੱਕ ਹਾਦਸੇ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਭੇਜਿਆ ਗਿਆ ਹੈ।

ABOUT THE AUTHOR

...view details