ਪੰਜਾਬ

punjab

Rapist arrested: ਪਠਾਨਕੋਟ 'ਚ 8 ਸਾਲ ਦੀ ਬੱਚੀ ਨਾਲ ਜਬਰ ਜਨਾਹ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿ੍ਫ਼ਤਾਰ

By ETV Bharat Punjabi Team

Published : Sep 19, 2023, 7:25 AM IST

ਪਠਾਨਕੋਟ ਵਿੱਚ ਪੁਲਿਸ ਨੇ ਪਲਾਈਵੁਡ ਫੈਕਟਰੀ (Plywood factory) ਅੰਦਰ ਕੰਮ ਕਰਨ ਵਾਲੇ ਸ਼ਖ਼ਸ ਨੂੰ 8 ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। (Rapist arrested in Pathankot)

Accused of raping minor girl arrested in Pathankot
Rapist arrested: ਪਠਾਨਕੋਟ 'ਚ 8 ਸਾਲ ਦੀ ਬੱਚੀ ਨਾਲ ਜਬਰ ਜਨਾਹ,ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿ੍ਫ਼ਤਾਰ

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿ੍ਫ਼ਤਾਰ

ਪਠਾਨਕੋਟ: ਛੋਟੀ ਬੱਚੀਆਂ ਦੇ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜੋ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੰਦੇ ਹਨ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਥਾਣਾ ਨੰਗਲਪੁਰ ਵਿੱਚ ਸਾਹਮਣੇ ਆਇਆ ਹੈ, ਜਿੱਥੇ ਪੁਲਸ ਨੇ ਪਲਾਈਵੁੱਡ ਫੈਕਟਰੀ 'ਚ ਕੰਮ ਕਰਨ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਉੱਤੇ 8 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ (8 year old girl raped) ਕਰਨ ਦਾ ਇਲਜ਼ਾਮ ਹੈ।

ਪੀੜਤਾ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ: ਇਸ ਪੂਰੇ ਮਾਮਲੇ ਦਾ ਪਰਿਵਾਰ ਵਾਲਿਆਂ ਨੂੰ ਉਸ ਵੇਲੇ ਪਤਾ ਲੱਗਾ ਜਦੋਂ ਲੜਕੀ ਦੀ ਤਬੀਅਤ ਵਿਗੜ ਗਈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਪੀੜਤ ਲੜਕੀ ਨੇ ਆਪਣੇ ਨਾਲ ਹੋਏ ਜਬਰ-ਜ਼ਨਾਹ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਇਸ ਪੂਰੇ ਮਾਮਲੇ ਦਾ ਖੁਲਾਸਾ ਹੋਇਆ ਅਤੇ ਪੀੜਤ ਪਰਿਵਾਰ ਨੂੰ ਛੋਟੀ ਬੱਚੀ ਨੇ ਦੱਸਿਆ ਕਿ ਜਿਸ ਨੇ ਉਸ ਨਾਲ ਗਲਤ ਕੀਤਾ ਹੈ ਉਸ ਨੇ ਜਬਰ-ਜਨਾਹ ਮਗਰੋਂ ਕੁੜੀ ਨੂੰ ਕਤਲ ਦੀ ਧਮਕੀ ਵੀ (The victim was threatened with death) ਦਿੱਤੀ ਸੀ ਅਤੇ ਡਰ ਦੇ ਕਾਰਨ ਹੀ ਉਹ ਚੁੱਪ ਰਹੀ।

ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ:ਪੀੜਤ ਪਰਿਵਾਰ ਨੂੰ ਜਿਸ ਸਮੇਂ ਇਸ ਪੂਰੇ ਮਾਮਲੇ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਨੰਗਲਪੂਰ ਦੀ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਫਿਲਹਾਲ ਇਸ ਪੂਰੇ ਮਾਮਲੇ ਦੀ ਜਾਂਚ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਗੱਲ ਕਰਦਿਆਂ ਤਫ਼ਤੀਸ਼ੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਪਰਿਵਾਰ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਇੱਕ ਪ੍ਰਵਾਸੀ ਮਜ਼ਦੂਰ ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪਠਾਨਕੋਟ ਦੀ ਪਲਾਈਵੁਡ ਫੈਕਟਰੀ ਵਿਚ ਕੰਮ ਕਰਦਾ ਹੈ, ਉਸ ਨੇ ਉਨ੍ਹਾਂ ਦੀ 8 ਸਾਲ ਦੀ ਬੱਚੀ ਨਾਲ ਜਬਰ ਜਨਾਹ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਅਧਿਕਾਰੀ ਨੇ ਅੱਗੇ ਕਿਹਾ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਰਿਪੋਰਟ ਆਉਣ ਮਗਰੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।

ABOUT THE AUTHOR

...view details