ਪਠਾਨਕੋਟ:ਪੰਜਾਬ ਸਰਕਾਰ ਜਿਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਦੇ ਨਾਲ ਕਈ ਵਾਅਦੇ ਕੀਤੇ ਸਨ ਅਤੇ ਇੱਕ ਵਾਅਦਾ ਇਹ ਵੀ ਕੀਤਾ ਸੀ ਕਿ ਸੂਬੇ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਪਰ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ ਜਿਸ ਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਇਕੱਠੇ ਹੋ ਕੇ ਬਿਜਲੀ ਘਰ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ