ਪਠਾਨਕੋਟ: ਪੰਜਾਬ 'ਚ ਕਾਨੂੰਨ ਵਿਵਸਥਾ ਆਏ ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਜਿਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਜਿੱਥੇ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ ਉੱਤੇ ਹੀ ' ਵਾਰਸ ਪੰਜਾਬ ਦੇ ਮੁਖੀ' ਅੰਮ੍ਰਿਤਪਾਲ ਸਿੰਘ ਉੱਤੇ ਵੀ ਨਿਸ਼ਾਨੇ ਸਾਧੇ ਜਾ ਰਹੇ ਹਨ। ਜਦੋਂ ਤੋਂ ਅਜਨਾਲਾ 'ਚ ਅੰਮ੍ਰਿਤਪਾਲ ਦੇ ਸਮਰਥੱਕਾਂ ਵੱਲੋਂ ਪੁਲਿਸ 'ਤੇ ਹਮਲਾ ਕੀਤਾ ਗਿਆ ਹੈ, ਉਦੋਂ ਤੋਂ ਪੰਜਾਬ ਦੀ ਸਿਆਸਤ ਹੋਰ ਵੀ ਗਰਮਾ ਗਈ ਹੈ। ਇਸ ਘਟਨਾ ਤੋਂ ਬਾਅਦ ਅੰਮ੍ਰਿਤਪਾਲ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ ਕਿ ਅੰਮ੍ਰਿਤਪਾਲ ਦੇ ਸਬੰਧ ਆਈ.ਐੱਸ.ਆਈ. ਨਾਲ ਹਨ। ਇਸੇ ਨੂੰ ਲੈ ਕੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਵੀ ਹੁਣ ਅੰਮ੍ਰਿਤਪਾਲ 'ਤੇ ਤੰਜ ਕੱਸੇ ਜਾ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਪਾਕਿਸਤਾਨ ਹਮੇਸ਼ਾ ਤੋਂ ਭਾਰਤ 'ਚ ਮਾਹੌਲ ਖ਼ਰਾਬ ਕਰਨ ਦੇ ਮਨਸੂਬੇ ਘੜਦਾ ਰਹਿੰਦਾ ਹੈ ਅਤੇ ਇਸ ਵਾਰ ਪਾਕਿਸਤਾਨ ਨੂੰ ਅਮ੍ਰਿਤਪਾਲ ਦੇ ਰੂਪ ਵਿਚ ਮੋਹਰੀ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਮ੍ਰਿਤਪਾਲ ਨੂੰ ਅੱਗੇ ਲਾ ਕੇ ਆਪਣਾ ਮਤਲਬ ਕੱਢ ਰਿਹਾ ਹੈ ਅਤੇ ਪੰਜਾਬ ਦੀ ਅਮਨ ਸ਼ਾਤੀ ਨੂੰ ਭੰਗ ਕੀਤਾ ਜਾ ਰਿਹਾ।
ਮੁੱਖ ਮੰਤਰੀ 'ਤੇ ਨਿਸ਼ਾਨਾ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੁੱਖ ਮੰਤਰੀ ਨੂੰ ਬਿਆਨ ਦੇਣ ਦੀ ਥਾਂ ਪੰਜਾਬ ਦੀ ਕਾਨੂੰਨ ਵਿਵਸਥਾ ਉੱਪਰ ਧਿਆਨ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੂੰ ਹੁਣ ਜਾਗਣ ਦੀ ਲੋੜ ਹੈ ਤਾਂ ਜੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਕੋਈ ਫਾਇਦਾ ਨਾ ਚੁੱਕ ਸਕੇ। ਇਸ ਤੋਂ ਇਲਾਵਾ ਗੁਰਪ੍ਰਤਾਪ ਪੰਨੂ ਦੇ ਆਏ ਬਿਆਨ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ।