ਪਠਾਨਕੋਟ :ਪੁਲਿਸ ਦੇ ਸਾਹਮਣੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਇੱਕ ਫਾਇਨਾਂਸ ਕੰਪਨੀ ਦੇ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਤੋਂ ਕਲੈਕਸ਼ਨ ਦੇ ਪੈਸਿਆਂ ਨੂੰ ਲੈ ਕੇ ਲੁੱਟਖੋਹ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਤਫਤੀਸ਼ ਸ਼ੁਰੂ ਕੀਤੀ ਅਤੇ ਪੂਰਾ ਮਾਮਲਾ ਸਾਹਮਣੇ ਆ ਗਿਆ ਹੈ। ਇਸ ਵਿੱਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਾਰਦਾਤ ਵਿੱਚ ਉਹ ਸ਼ਖ਼ਸ ਵੀ ਸ਼ਾਮਲ ਹੈ ਜੋ ਕਿ ਫਾਇਨਾਂਸ ਕੰਪਨੀ ਦਾ ਮੁਲਾਜ਼ਮ ਹੈ। ਇਸ ਵਾਰਦਾਤ ਨੂੰ ਉਸਨੇ ਆਪਣੇ ਦੋ ਸਾਥੀਆਂ ਦੇ ਨਾਲ ਮਿਲ ਕੇ ਅੰਜ਼ਾਮ ਦਿੱਤਾ।
ਫਾਇਨਾਂਸ ਕੰਪਨੀ ਦਾ ਮੁਲਾਜ਼ਮ ਹੀ ਨਿਕਲਿਆ ਚੋਰ - punjab gov
ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੇ ਉਸ ਦੇ ਸਾਥਿਆਂ ਨਾਲ 85 ਹਜ਼ਾਰ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਲੋਕਾਂ ਨੂੰ ਪੁਲਿਸ ਨੇ ਗ੍ਰਿਰਫ਼ਤਾਰ ਕੀਤਾ ਹੈ। ਇਸ ਵਾਰਦਾਤ ਨੂੰ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਸਾਰੀ ਵਾਰਦਾਤ ਨੂੰ ਅੰਜ਼ਾਮ ਨੂੰ ਦਿੱਤਾ ਸੀ।
ਫਾਇਨਾਂਸ ਕੰਪਨੀ ਦਾ ਮੁਲਾਜ਼ਮ ਹੀ ਨਿਕਲਿਆ ਚੋਰ
ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਰਵੀਂਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਸ਼ਖਸ ਨੇ, ਜੋ ਕਿ ਫਾਇਨਾਂਸ ਕੰਪਨੀ ਦੇ ਵਿੱਚ ਕੰਮ ਕਰਦਾ ਸੀ, ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨਾਲ ਲੁੱਟ ਹੋਈ ਹੈ ਜਦੋਂ ਅਸੀਂ ਮਾਮਲੇ ਦੀ ਤਫਤੀਸ਼ ਕੀਤੀ ਤਾਂ ਪੂਰੇ ਮਾਮਲੇ ਦਾ ਖੁਲਾਸਾ ਹੋਇਆ ਜਿਸ ਦੇ ਵਿੱਚ ਲੁੱਟ ਖੋਹ ਦੀ ਵਾਰਦਾਤ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੇ ਨੇ ਖ਼ੁਦ ਹੀ ਇਸ ਵਾਰਦਾਤ ਨੂੰ ਆਪਣੇ ਦੋ ਸਾਥੀਆਂ ਦੇ ਨਾਲ ਮਿਲ ਕੇ ਪਲੈਨ ਕੀਤਾ ਸੀ ਫਿਲਹਾਲ ਤਿੰਨ ਲੋਕਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।