ਪਠਾਨਕੋਟ: ਮੋਦੀ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੋਂ ਵੱਖ ਕਰ ਲੱਦਾਖ ਨੂੰ ਵੀ ਇੱਕ ਵੱਖਰਾ ਕੇਂਦਰ ਸ਼ਾਸਤ ਪ੍ਰਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ।
ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਅੱਜ ਦਾ ਦਿਨ ਦੇਸ਼ ਦੇ ਇਤਿਹਾਸ ਵਿੱਚ ਸਵਰਨ ਅੱਖਰਾਂ ਨਾਲ ਲਿਖਿਆ ਜਾਵੇਗਾ ਕਿਉਕਿ ਦੇਸ਼ ਆਜ਼ਾਦ ਹੋਣ ਦੇ ਬਾਅਦ ਤੋਂ ਹੁਣ ਤੱਕ ਦੇਸ਼ ਦੇ ਲੋਕਾਂ ਵਿੱਚ ਜੰਮੂ ਕਸ਼ਮੀਰ 'ਚ ਧਾਰਾ 370 ਨੂੰ ਤੋੜਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਸਿਆਸੀ ਪਰਛਾਵੇਂ ਹੇਠ ਅੱਜ ਤਕ ਸਰਕਾਰਾਂ ਵੱਲੋਂ ਲੋਕਾਂ ਨੂੰ ਸਿਰਫ਼ ਭਰੋਸਾ ਹੀ ਦਿਤਾ ਗਿਆ।