ਪਠਾਨਕੋਟ: ਸ਼ਹਿਰ ਦੇ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਦੇ ਵਿੱਚ ਉਸ ਵੇਲੇ ਹਫੜਾ ਤਫੜੀ ਮੱਚ ਗਈ, ਜਦੋਂ ਸਕੂਲ 'ਚ ਈ.ਵੀ.ਐਮ ਦੀ ਸੁਰੱਖਿਆ ਲਈ ਤਾਇਨਾਤ ਏ.ਐੱਸ.ਆਈ ਜੋਗਿੰਦਰ ਪਾਲ ਦੀ ਸ਼ੱਕੀ ਹਾਲਾਤਾਂ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।
ਸਕੂਲ ਦੇ ਅੰਦਰ ਰੱਖੀਆਂ ਈਵੀਐਮ ਮਸ਼ੀਨਾਂ ਜੋ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਇੱਕ ਜਗ੍ਹਾ 'ਤੇ ਸਟੋਰ ਕਰਕੇ ਰੱਖ ਦਿੱਤੀਆਂ ਗਈਆਂ ਸੀ, ਉਨ੍ਹਾਂ ਦੀ ਸੁਰੱਖਿਆ ਦੇ ਲਈ ਸਪੈਸ਼ਲ ਫੋਰਸ ਤਾਇਨਾਤ ਕੀਤੀ ਗਈ ਸੀ, ਜਿਨ੍ਹਾਂ ਦੀ ਸੁਰੱਖਿਆ ਦੇ ਵਿੱਚ ਪੰਜਾਬ ਪੁਲਿਸ ਦਾ ਇਹ ਏ.ਐਸ.ਆਈ ਜੋਗਿੰਦਰ ਪਾਲ ਵੀ ਤਾਇਨਾਤ ਸੀ। ਅਚਾਨਕ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ, ਜਿਸ ਦੇ ਚੱਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਗੋਲੀ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ।