ਪੰਜਾਬ

punjab

ETV Bharat / state

ਡਿਊਟੀ ਉੱਤੇ ਤਾਇਨਾਤ ਏਐਸਆਈ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ! - ASI dies

ਪਠਾਨਕੋਟ ਦੇ ਡਵੀਜ਼ਨ ਨੰਬਰ 2 ਵਿੱਚ ਤੈਨਾਤ ਏਐਸਆਈ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਦੱਸ ਦਈਏ ਕਿ ਆਪਣੀ ਹੀ ਸਰਵਿਸ ਬੰਦੂਕ ਵਿੱਚੋਂ ਗੋਲੀ ਲੱਗਣ ਕਾਰਨ ਮੌਤ ਹੋਈ ਹੈ।

ਏਐਸਆਈ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
ਏਐਸਆਈ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

By

Published : Nov 19, 2022, 1:21 PM IST

ਪਠਾਨਕੋਟ: ਜ਼ਿਲ੍ਹੇ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਤਾਇਨਾਤ ਇੱਕ ਏਐਸਆਈ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਵਿਸ ਗੰਨ ਨਾਲ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।

ਇਹ ਵੀ ਪੜੋ:ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਦਾ ਦਾਅਵਾ, ਪਰ ਨੋਟੀਫਿਕੇਸ਼ਨ ਦੀ ਭਾਲ ਵਿੱਚ ਕਰਮਚਾਰੀ ਅਤੇ ਅਧਿਕਾਰੀ !

ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਮ੍ਰਿਤਕ ਡਿਊਟੀ 'ਤੇ ਤਾਇਨਾਤ ਸੀ, ਗੋਲੀ ਦੀ ਆਵਾਜ਼ ਸੁਣ ਕੇ ਲੋਕ ਘਰੋਂ ਬਾਹਰ ਆ ਗਏ ਅਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਮ੍ਰਿਤਕ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਫਿਲਹਾਲ ਪੁਲਿਸ ਵੱਲੋਂ ਮੌਤ ਦਾ ਅਸਲ ਕਾਰਨ ਕੀ ਹੈ, ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਏਐਸਆਈ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ



ਇਸ ਸਬੰਧੀ ਗੱਲਬਾਤ ਕਰਦਿਆਂ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇੱਕ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ ਸੀ, ਜਿਸ ਦੀ ਜਾਂਚ ਦੌਰਾਨ ਹੀ ਮੌਤ ਹੋ ਗਈ ਸੀ, ਫਿਲਹਾਲ ਪੁਲਿਸ ਵੀ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜੋ:Shraddha Walker murder case: ਦਿੱਲੀ ਦੇ ਦਿਲ ਦਹਿਲਾ ਦੇਣ ਵਾਲੇ ਸ਼ਰਧਾ ਵਾਕਰ ਕਤਲ ਕੇਸ 'ਤੇ ਬਣੇਗੀ ਫਿਲਮ, ਕੰਮ ਹੋਇਆ ਸ਼ੁਰੂ


ABOUT THE AUTHOR

...view details