ਪਠਾਨਕੋਟ: ਸ਼ਹਿਰ ਦੇ ਗੁਰੂ ਨਾਨਕ ਪਾਰਕ 'ਚ ਭਿਆਨਕ ਹਾਦਸਾ ਵਾਪਰਿਆ। ਇਥੇ ਅਚਾਨਕ ਗੋਲੀ ਚੱਲਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਗੋਲੀ ਲੱਗਣ ਨਾਲ ਏਐਸਆਈ ਦੀ ਮੌਤ ਜਾਣਕਾਰੀ ਮੁਤਾਬਕ ਜਿਵੇਂ ਹੀ ਪਾਰਕ 'ਚ ਗੋਲੀ ਚੱਲਣ ਦੀ ਅਵਾਜ਼ ਸੁਣਾਈ ਦਿੱਤੀ ਤਾਂ ਇਲਾਕੇ ਦੇ ਲੋਕ ਪਾਰਕ ਵੱਲ ਨੂੰ ਭੱਜੇ, ਪਰ ਪਾਰਕ ਦੇ ਗੇਟ ਬੰਦ ਸੀ ਤੇ ਉਸ ਉੱਤੇ ਤਾਲਾ ਲੱਗਾ ਹੋਇਆ ਸੀ। ਲੋਕ ਪੱਥਰ ਨੂੰ ਤਾਲੇ ਨਾਲ ਤੋੜ ਕੇ ਉਥੇ ਪੁਜੇ ਤਾਂ ਉਨ੍ਹਾਂ ਵੇਖਿਆ ਕਿ ਏਐਸਆਈ ਖ਼ੂਨ ਨਾਲ ਲੱਥਪੱਥ ਪਿਆ ਸੀ। ਇਲਾਕਾ ਵਾਸੀਆਂ ਵੱਲੋਂ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।
ਹੋਰ ਪੜ੍ਹੋ : ਮਨਪ੍ਰੀਤ ਬਾਦਲ ਦੀ ਕੋਠੀ ਬਾਹਰ ਪ੍ਰਦਰਸ਼ਨ ਕਰ ਰਹੇ ਅਕਾਲੀ ਸਮਰਥਕ ਗ੍ਰਿਫ਼ਤਾਰ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪੁੱਜੀ। ਇਸ ਬਾਰੇ ਦੱਸਦੇ ਹੋਏ ਐਸਪੀਡੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਮ੍ਰਿਤਕ ਮੁਲਾਜ਼ਮ ਦੀ ਪਛਾਣ ਪਰਜੀਤ ਸਿੰਘ ਵਜੋਂ ਹੋਈ ਹੈ। ਉਹ ਪੀਸੀਆਰ ਦਾ ਮੁਲਾਜ਼ਮ ਸੀ ਤੇ ਪਾਰਕ ਕੋਲ ਉਸ ਦੀ ਡਿਊਟੀ ਲੱਗੀ ਹੋਈ ਸੀ। ਪੁਲਿਸ ਵੱਲੋਂ ਮ੍ਰਿਤਕ ਮੁਲਾਜ਼ਮ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਅਜੇ ਤੱਕ ਮ੍ਰਿਤਕ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਜਾਂ ਅਚਾਨਕ ਗੋਲੀ ਲੱਗਣ ਨਾਲ ਉਸ ਦੀ ਮੌਤ ਹੋਈ ਹੈ।