ਪਠਾਨਕੋਟ: ਕੋਰੋਨਾ ਮਹਾਂਮਾਰੀ ਦੌਰਾਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਈ ਅਜਿਹੀਆਂ ਵੀ ਸੰਸਥਾਵਾਂ ਹਨ ਜੋ ਕੋਰੋਨਾ ਕਾਲ ਦੌਰਾਨ ਗਰੀਬ ਲੋਕਾਂ ਦੀ ਮਦਦ ਕਰ ਰਹੀਆਂ ਹਨ। ਇਸਦੇ ਬਾਵਜੁਦ ਵੀ ਕਈ ਲੋਕ ਇਸ ਤਰ੍ਹਾਂ ਦੇ ਹਨ ਜਿਨ੍ਹਾਂ ਨੂੰ ਇਸ ਸਮੇਂ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਕੀਮ ਯੋਜਨਾ ਦੇ ਤਹਿਤ ਗਰੀਬ ਲੋਕਾਂ ਨੂੰ ਮੈਡੀਕਲ ਸੁਵਿਧਾ ਦਾ ਫਾਇਦਾ ਦੇਣ ਲਈ ਆਯੁਸ਼ਮਾਨ ਕਾਰਡ ਬਣਾਏ ਗਏ ਸੀ, ਇਸ ਨਾਲ ਗਰੀਬ ਲੋਕ ਆਪਣਾ ਇਲਾਜ ਨਿੱਜੀ ਹਸਪਤਾਲਾਂ ਚ ਵੀ ਕਰਵਾ ਸਕਦੇ ਸੀ ਪਰ ਕੁਝ ਬੀਮਾਰੀਆਂ ਇਸ ਆਯੁਸ਼ਮਾਨ ਕਾਰਡ ਦੇ ਵਿੱਚ ਨਾ ਹੋਣ ਕਾਰਨ ਮਰੀਜ਼ਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧ ’ਚ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਪਰੇਸ਼ਾਨੀਆਂ ਉਨ੍ਹਾਂ ਨੂੰ ਹੁਣ ਤੋਂ ਨਹੀਂ ਹਨ ਇਹ ਪਰੇਸ਼ਾਨੀਆਂ ਉਹ ਪਹਿਲਾਂ ਤੋਂ ਹੀ ਝੇਲ ਰਹੇ ਹਨ। ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਨਿੱਜੀ ਹਸਪਤਾਲ ਆਪਣੀਆਂ ਮਨਮਰਜ਼ੀਆਂ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਜੋ ਆਯੁਸ਼ਮਾਨ ਕਾਰਡ ਉਨ੍ਹਾਂ ਨੇ ਗਰੀਬ ਲੋਕਾਂ ਦੇ ਲਈ ਬਣਾਇਆ ਸੀ ਉਸਦਾ ਫਾਇਦਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ।