ਪਠਾਨਕੋਟ: ਕਿਸਾਨ ਪਿਛਲੇ ਲੰਬੇ ਸਮੇਂ ਤੋਂ ਖੇਤੀ ਕਾਨੂਨਾਂ ਖ਼ਿਲਾਫ਼ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਆ ਰਹੇ ਹਨ ਪਰ ਕੇਂਦਰ ਦੇ ਅੜੀਅਲ ਰਵੱਈਏ ਕਾਰਨ ਕਿਸਾਨਾਂ ਨੂੰ ਸੜਕਾਂ 'ਤੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਲੋਕ ਭਲਾਈ ਇਨਸਾਫ ਵੈੱਲਫੇਅਰ ਸੋਸਾਇਟੀ ਦੇ ਸਟੇਟ ਪ੍ਰੈਜ਼ੀਡੈਂਟ ਬਲਦੇਵ ਸਿੰਘ ਸਿਰਸਾ ਲਦਪਾਲਮਾ ਟੋਲ ਪਲਾਜ਼ਾ ਤੇ ਪੁੱਜੇ ਜਿੱਥੇ ਕਿ ਉਨ੍ਹਾਂ ਨੇ ਕਿਸਾਨਾਂ ਦੇ ਨਾਲ ਆਉਣ ਵਾਲੇ ਸਮੇਂ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਕਿਸਾਨ ਨੂੰ ਸ਼ਰਧਾਂਜਲੀ ਦਿੱਤੀ।
ਬਲਦੇਵ ਸਿੰਘ ਸਿਰਸਾ ਪੁੱਜੇ ਲਦਪਾਲਮਾ ਟੋਲ ਪਲਾਜ਼ਾ
ਕਿਸਾਨ ਪਿਛਲੇ ਲੰਬੇ ਸਮੇਂ ਤੋਂ ਖੇਤੀ ਕਾਨੂਨਾਂ ਖ਼ਿਲਾਫ਼ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਆ ਰਹੇ ਹਨ ਪਰ ਕੇਂਦਰ ਦੇ ਅੜੀਅਲ ਰਵੱਈਏ ਕਾਰਨ ਕਿਸਾਨਾਂ ਨੂੰ ਸੜਕਾਂ 'ਤੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਲੋਕ ਭਲਾਈ ਇਨਸਾਫ ਵੈੱਲਫੇਅਰ ਸੋਸਾਇਟੀ ਦੇ ਸਟੇਟ ਪ੍ਰੈਜ਼ੀਡੈਂਟ ਬਲਦੇਵ ਸਿੰਘ ਸਿਰਸਾ ਲਦਪਾਲਮਾ ਟੋਲ ਪਲਾਜ਼ਾ ਤੇ ਪੁੱਜੇ ਜਿੱਥੇ ਕਿ ਉਨ੍ਹਾਂ ਨੇ ਕਿਸਾਨਾਂ ਦੇ ਨਾਲ ਆਉਣ ਵਾਲੇ ਸਮੇਂ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਕਿਸਾਨ ਨੂੰ ਸ਼ਰਧਾਂਜਲੀ ਦਿੱਤੀ।
ਬਲਦੇਵ ਸਿੰਘ ਸਿਰਸਾ ਪੁੱਜੇ ਲਦਪਾਲਮਾ ਟੋਲ ਪਲਾਜ਼ਾ
ਉਥੇ ਨਾਲ ਹੀ ਨਾਲ ਕਿਸਾਨਾਂ ਨੂੰ ਇਹ ਗੱਲ ਵੀ ਆਖੀ ਕਿ ਆਪਣੀ ਜੀਵਨ ਲੀਲਾ ਸਮਾਪਤ ਕਰਨੀ ਕਿਸੇ ਮਸਲੇ ਦਾ ਹੱਲ ਨਹੀਂ ਸਾਨੂੰ ਡਟ ਕੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ ਅਤੇ ਹਰ ਪਹਿਲੂ 'ਤੇ ਨਜ਼ਰ ਰੱਖਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਦਾ ਕੋਈ ਵੀ ਨਤੀਜਾ ਨਿਕਲਣ ਵਾਲਾ ਨਹੀਂ ਲੱਗਦਾ ਜਦਕਿ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਨੂੰ ਵੀ ਦਾਗ਼ੀ ਕਰ ਦਿੱਤਾ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਅਸੀਂ ਇਸੇ ਤਰ੍ਹਾਂ ਹੀ ਡਟੇ ਰਹਾਂਗੇ।