ਪੰਜਾਬ

punjab

ETV Bharat / state

ਭਾਜਪਾ ਪ੍ਰਧਾਨ ਪੰਜਾਬ ਅਸ਼ਵਨੀ ਸ਼ਰਮਾ ਨੇ ਲਗਵਾਈ ਕੋਰੋਨਾ ਵੈਕਸੀਨ

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੋਰੋਨਾ ਦੀ ਦੂਜਾ ਪੜਾਅ ਪੂਰੇ ਵਿਸ਼ਵ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰ ਦੂਜੇ ਪਾਸੇ ਭਾਰਤ ਵਿੱਚ ਬਣੀ ਕੋਵਿਡ ਵੈਕਸੀਨੇਸ਼ਨ ਲਗਵਾ ਕੇ ਲੋਕ ਥੋੜ੍ਹੀ ਰਾਹਤ ਜ਼ਰੂਰ ਮਹਿਸੂਸ ਕਰ ਰਹੇ ਹਨ।

ਤਸਵੀਰ
ਤਸਵੀਰ

By

Published : Mar 6, 2021, 5:35 PM IST

ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੋਰੋਨਾ ਦਾ ਦੂਜਾ ਦੌਰ ਪੂਰੇ ਵਿਸ਼ਵ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰ ਦੂਜੇ ਪਾਸੇ ਭਾਰਤ ਵਿੱਚ ਬਣੀ ਕੋਵਿਡ ਵੈਕਸੀਨੇਸ਼ਨ ਕਰਵਾ ਕੇ ਲੋਕ ਥੋੜ੍ਹੀ ਰਾਹਤ ਜ਼ਰੂਰ ਮਹਿਸੂਸ ਕਰ ਰਹੇ ਹਨ। ਇਸ ਮੌਕੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਵੈਕਸੀਨ ਖ਼ੁਦ ਲਗਵਾਉਣ ਦੇ ਨਾਲ ਨਾਲ ਹੋਰਨਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੇ ਹਨ।

ਏਦਾਂ ਦਾ ਹੀ ਕੁਝ ਦੇਖਣ ਨੂੰ ਮਿਲਿਆ ਪਠਾਨਕੋਟ ਵਿਚ ਜਿੱਥੇ ਕਿ ਕੋਰੋਨਾ ਵੈਕਸੀਨ ਲਗਵਾਉਣ ਵਾਸਤੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਸਰਕਾਰੀ ਹਸਪਤਾਲ ਪਹੁੰਚੇ। ਜਿਥੇ ਕਿ ਉਨ੍ਹਾਂ ਨੇ ਟੀਕਾਕਰਨ ਕਰਵਾਉਣ ਉਪਰੰਤ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਕੋਰੋਨਾ ਤੋਂ ਬਚਾਓ ਲਈ ਸਰਕਾਰ ਦੁਆਰਾ ਲਗਾਈ ਜਾ ਰਹੀ ਵੈਕਸੀਨ ਜ਼ਰੂਰ ਲਗਵਾਉਣ।

ਇਸ ਬਾਰੇ ਗੱਲ ਕਰਦੇ ਹੋਏ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਿੰਦੁਸਤਾਨ ਵਿੱਚ ਬਣੀ ਹੋਈ ਕੋਰੋਨਾ ਵੈਕਸੀਨ ਲੋਕਾਂ ਨੂੰ ਕੋਵਿਡ-19 ਤੋਂ ਬਚਾਉਣ ’ਚ ਅਹਿਮ ਯੋਗਦਾਨ ਨਿਭਾ ਰਹੀ ਹੈ।

ਇਹ ਵੀ ਪੜ੍ਹੋ: ਗਾਜੀਪੁਰ ਬਾਰਡਰ: ਅੰਦੋਲਨ ਦੇ 100 ਦਿਨ ਹੋਏ ਪੂਰੇ, ਗਰਮੀਆਂ ਦੀਆਂ ਤਿਆਰੀਆਂ ’ਚ ਜੁਟੇ ਕਿਸਾਨ

ABOUT THE AUTHOR

...view details