ਪਠਾਨਕੋਟ: ਪੰਜਾਬ ਸਰਕਾਰ ਜੋ ਹਰ ਮੁੱਦੇ ਉੱਤੇ ਸੂਬੇ ਦੇ ਲੋਕਾਂ ਵੱਲੋਂ ਘੇਰੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਨੂੰ ਲੈ ਕੇ ਬੀਜੇਪੀ ਦੇ ਓਬੀਸੀ ਵਿੰਗ ਨੇ ਪਠਾਨਕੋਟ ਵਿਖੇ ਪ੍ਰਦਰਸ਼ਨ ਕੀਤਾ।
ਪਠਾਨਕੋਟ: ਬੀਜੇਪੀ ਓਬੀਸੀ ਵਿੰਗ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ਼ ਪ੍ਰਦਰਸ਼ਨ - piosoned liquor deaths
ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ 130 ਲੋਕਾਂ ਦੀਆਂ ਮੌਤਾਂ ਦੇ ਰੋਸ ਦੇ ਵਿੱਚ ਬੀਜੇਪੀ ਦੇ ਓ.ਬੀ.ਸੀ ਵਿੰਗ ਨੇ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਤੁਹਾਨੂੰ ਦੱਸ ਦਈਏ ਕਿ ਕੈਪਟਨ ਨੇ ਤਲਵੰਡੀ ਸਾਬੋ ਦੀ ਰੈਲੀ ਵਿਖੇ ਚੋਣਾਂ ਦੌਰਾਨ ਕਿਹਾ ਸੀ ਕਿ ਉਹ 4 ਹਫ਼ਤਿਆਂ ਦੇ ਵਿੱਚ ਨਸ਼ਾ ਖ਼ਤਮ ਕਰ ਦੇਣਗੇ, ਪਰ ਪਿਛਲੇ ਮਹੀਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਕੁੱਝ ਹੋਰ ਹੀ ਬਿਆਨ ਕਰਦੀਆਂ ਹਨ।
ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ 130 ਲੋਕਾਂ ਦੀਆਂ ਮੌਤਾਂ ਦੇ ਰੋਸ ਦੇ ਵਿੱਚ ਬੀਜੇਪੀ ਦੇ ਓ.ਬੀ.ਸੀ ਵਿੰਗ ਨੇ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਨਸਾਫ਼ ਦਵਾਇਆ ਜਾਵੇ ਅਤੇ ਉਨ੍ਹਾਂ ਨੂੰ ਇੱਕ-ਇੱਕ ਸਰਕਾਰੀ ਨੌਕਰੀ ਦੇ ਨਾਲ 25-25 ਲੱਖ ਰੁਪਏ ਮੁਆਵਜ਼ਾ ਵੀ ਦਿੱਤਾ ਜਾਵੇ।