ਪਠਾਨਕੋਟ: ਹਲਕਾ ਸੁਜਾਨਪੁਰ ਵਿੱਚ ਸੜਕਾਂ ਦੀ ਹਾਲਤ ਖਸਤਾ ਹੋਣ ਕਰਕੇ ਭਾਜਪਾ ਨੇ ਕਾਂਗਰਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸੜਕਾਂ ਬਣਾਉਣ ਲਈ ਸਰਕਾਰ ਅੱਗੇ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਇਸ ਹਲਕੇ ਦੇ ਭਾਜਪਾ ਨਾਲ ਸਬੰਧ ਰੱਖਣ ਵਾਲੇ ਵਿਧਾਇਕ ਦਿਨੇਸ਼ ਸਿੰਘ ਬੱਬੂ ਨੇ ਵੀ ਪੰਜਾਬ ਸਰਕਾਰ ਦੇ ਖਿਲਾਫ ਸੜਕਾਂ ਨੂੰ ਪੱਕੇ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਸੀ। ਹੁਣ ਭਾਜਪਾ ਵੱਲੋਂ ਵੱਖ-ਵੱਖ ਜਗ੍ਹਾ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਦੋਂ ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੂੰ ਤਿੰਨ ਸਾਲ ਤੋਂ ਵੱਧ ਸਮਾਂ ਹੋ ਚੁੱਕਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਕੋਈ ਵਿਕਾਸ ਨਹੀਂ ਕੀਤਾ ਜਾ ਰਿਹਾ ਸੜਕਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ।