ਪਠਾਨਕੋਟ: ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਬੀਤੀ ਦੇਰ ਰਾਤ ਹੋਏ ਹਮਲੇ ਨੂੰ ਲੈ ਕੇ ਅੱਜ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਅਗਵਾਈ ਦੇ ਵਿੱਚ ਸਥਾਨਕ ਵਾਲਮੀਕਿ ਚੌਕ ਵਿਖੇ ਚੱਕਾ ਜਾਮ ਕੀਤਾ ਗਿਆ ਅਤੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂਆਂ ਨੇ ਇਸ ਹਮਲੇ ਪਿੱਛੇ ਕਾਂਗਰਸ ਦਾ ਹੱਥ ਦੱਸਿਆ।
ਪਠਾਨਕੋਟ: ਭਾਜਪਾ ਸੂਬਾ ਪ੍ਰਧਾਨ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ - ਭਾਜਪਾ ਰੋਸ ਪ੍ਰਦਰਸ਼ਨ
ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਨੇ ਇਸ ਹਮਲੇ ਪਿੱਛੇ ਕਾਂਗਰਸ ਦਾ ਹੱਥ ਦੱਸਿਆ।
ਭਾਜਪਾ ਸੂਬਾ ਪ੍ਰਧਾਨ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ
ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹੀ ਪੰਜਾਬ ਦੇ ਵਿੱਚ ਅਸ਼ਾਂਤੀ ਫੈਲਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਬੀਤੀ ਕੱਲ੍ਹ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲਾ ਹੋਇਆ ਹੈ, ਉਹਦੇ ਵਿੱਚ ਪੰਜਾਬ ਸਰਕਾਰ ਵੀ ਕਿਤੇ ਨਾ ਕਿਤੇ ਜ਼ਿੰਮੇਵਾਰ ਹੈ।