ਪਠਾਨਕੋਟ: ਪੱਛਮੀ ਬੰਗਾਲ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਬੰਗਾਲ ਵਿੱਚ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ । ਉਥੇ ਹੀ ਕਈ ਭਾਜਪਾ ਦਫ਼ਤਰਾਂ 'ਤੇ ਭਨਤੋੜ ਕੀਤੀ ਗਈ ਅਤੇ ਕਈ ਭਾਜਪਾ ਆਗੂਆਂ ਅਤੇ ਵਰਕਰਾਂ 'ਤੇ ਹਮਲੇ ਦੇ ਕਈ ਮਾਮਲੇ ਵੀ ਸਾਹਮਣੇ ਆਏ। ਇਸ ਦੇ ਚੱਲਦਿਆਂ ਭਾਜਪਾ ਵਲੋਂ ਇਸ ਹਿੰਸਾ ਨੂੰ ਲੈਕੇ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਬੰਗਾਲ ਹਿੰਸਾ ਨੂੰ ਲੈ ਕੇ ਭਾਜਪਾ ਨੇ ਦੇਸ਼ ਭਰ 'ਚ ਕੀਤਾ ਰੋਸ਼ ਪ੍ਰਦਰਸ਼ਨ - ਸਖ਼ਤ ਸ਼ਬਦਾਂ 'ਚ ਨਿੰਦਾ
ਪੱਛਮੀ ਬੰਗਾਲ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ 'ਚ ਕਈ ਭਾਜਪਾ ਆਗੂ ਅਤੇ ਵਰਕਰਾਂ ਦੀ ਮੌਤ ਹੋ ਗਈ। ਇਸ ਦੇ ਚੱਲਦਿਆਂ ਮਮਤਾ ਬੈਨਰਜੀ ਦੀ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਭਾਜਪਾ ਵਲੋਂ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਥੇ ਹੀ ਪੰਜਾਬ ਵਿੱਚ ਵੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਵਿੱਚ ਮਮਤਾ ਬੈਨਰਜੀ ਦੀ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੰਗਾਲ ਚੋਣਾਂ ਤੋਂ ਬਾਅਦ, ਜਿਸ ਤਰ੍ਹਾਂ ਭਾਜਪਾ ਪਾਰਟੀ ਦੇ ਵਰਕਰਾਂ ਦੇ ਕਤਲ ਹੋਏ ਹਨ ਅਤੇ ਜਿਸ ਤਰ੍ਹਾਂ ਬੰਗਾਲ ਵਿੱਚ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ। ਉਹ ਉਸਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹਨ| ਉਨ੍ਹਾਂ ਦਾ ਕਹਿਣਾ ਕਿ ਅਜਿਹੇ ਹਾਲਾਤਾਂ ਤੋਂ ਪਤਾ ਲੱਗਦਾ ਹੈ ਕਿ ਪੱਛਮੀ ਬੰਗਾਲ 'ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਮਮਤਾ ਬੈਨਰਜੀ ਦੀ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਦਿਆਂ ਮ੍ਰਿਤਕ ਭਾਜਪਾ ਆਗੂਆਂ ਅਤੇ ਵਰਕਰਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੌਕਡਾਊਨ ਤੋਂ ਮੁੜ ਕੀਤਾ ਇਨਕਾਰ