ਕਵਿਤਾ ਖੰਨਾ ਦੀ ਗੁਰਦਾਸਪੁਰ ਤੋਂ ਦਾਅਵੇਦਾਰੀ 'ਤੇ ਵਰਕਰਾਂ ਨੇ ਕੀਤਾ ਵਿਰੋਧ - ਦਾਅਵੇਦਾਰੀ
ਗੁਰਦਾਸਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਮੁੜ ਗੁਰਦਾਸਪੁਰ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਦੂਜੇ ਪਾਸੇ ਪਾਰਟੀ ਵਰਕਰਾਂ ਦਾ ਸਾਫ਼ ਕਹਿਣਾ ਹੈ ਕਿ ਕਿਸੇ ਸਥਾਨਕ ਸਿਆਸੀ ਆਗੂ ਨੂੰ ਹੀ ਉਮੀਦਵਾਰ ਐਲਾਨਿਆ ਜਾਵੇ।
ਕਵਿਤਾ ਖੰਨਾ ਦੀ' ਦਾਅਵੇਦਾਰੀ ਤੇ ਵਰਕਰਾਂ ਨੇ ਕੀਤਾ ਵਿਰੋਧ
ਪਠਾਨਕੋਟ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੁਰਦਾਸਪੁਰ ਤੋਂ ਨੁਮਾਇੰਦਗੀ ਕਰਨ ਲਈ ਕਈ ਸਿਆਸੀ ਆਗੂ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਗੁਰਦਾਸਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੂੰ ਆਪਣੀ ਹੀ ਪਾਰਟੀ ਦੇ ਵਰਕਰਾਂ ਦਾ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਠਾਨਕੋਟ ਵਿਖੇ ਭਾਜਪਾ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਪਹੁੰਚੀ ਕਵਿਤਾ ਖੰਨਾ ਨੇ ਮੁੜ ਆਪਣੀ ਦਾਅਵੇਦਾਰੀ ਪੇਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਪੂਰੀ ਤਿਆਰੀ ਹੈ ਤੇ ਜੇ ਪਾਰਟੀ ਉਨ੍ਹਾਂ ਨੂੰ ਮੌਕਾ ਦਿੰਦੀ ਹੈ ਤਾਂ ਉਹ ਚੋਣ ਜ਼ਰੂਰ ਲੜਨਗੇ।
ਕਵਿਤਾ ਖੰਨਾ ਨੇ ਇਹ ਵੀ ਕਿਹਾ ਕਿ ਜੇ ਪਾਰਟੀ ਕਿਸੇ ਸਿਆਸੀ ਆਗੂ ਨੂੰ ਉਮੀਦਵਾਰ ਐਲਾਨਦੀ ਹੈ ਤਾਂ ਉਹ ਪਾਰਟੀ ਉਮੀਦਵਾਰ ਦੀ ਮਦਦ ਕਰਦੇ ਹੋਏ ਚੋਣ ਪ੍ਰਚਾਰ ਕਰਨਗੇ।
ਦੂਜੇ ਪਾਸੇ ਪਾਰਟੀ ਵਰਕਰਾਂ ਨੇ ਪਾਰਟੀ ਹਾਈਕਮਾਨ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਕਿਸੀ ਸਥਾਨਕ ਨੁਮਾਇੰਦੇ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇ ਤਾਂ ਜੋ ਵਰਕਰ ਉਨ੍ਹਾਂ ਤੱਕ ਪਹੁੰਚ ਕੇ ਲੋਕਾਂ ਦੇ ਕੰਮ ਕਰਵਾ ਸਕਣ।