ਪਠਾਨਕੋਟ: ਸਰਹੱਦੀ ਖੇਤਰ ਬਮਿਆਲ ਦੀ ਢੀਂਡਾ ਪੋਸਟ ’ਤੇ ਇੱਕ ਵਾਰ ਫਿਰ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ ਹੈ ਜਿਸ ’ਤੇ ਬੀਐਸਐਫ ਵੱਲੋਂ ਫਾਇਰਿੰਗ ਕੀਤੀ ਗਈ ਹੈ। ਕਰੀਬ 46 ਰਾਊਂਡ ਬੀਐਸਐਫ ਵੱਲੋਂ ਫਾਇਰ ਕੀਤੇ ਗਏ ਹਨ। ਇਸ ਘਟਨਾ ਦੀ ਜਾਣਕਾਰੀ ਬੀਐਸਐਫ ਵੱਲੋਂ ਸਥਾਕਨ ਪੁਲਿਸ ਨੂੰ ਵੀ ਦਿੱਤੀ ਗਈ ਹੈ। ਇਸ ਦੇ ਚੱਲਦੇ ਬੀਐਸਐਫ ਅਤੇ ਪੁਲਿਸ ਵੱਲੋਂ ਮਿਲਕੇ ਸਰਚ ਆਪਰੇਸ਼ਨ ਚਲਾਇਆ ਗਿਆ ਹੈ।
ਇਸ ਸਰਚ ਆਪਰੇਸ਼ਨ ਦੌਰਾਨ ਨੂੰ ਲੈਕੇ ਪੁਲਿਸ ਅਧਿਕਾਰੀ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਚ ਆਪਰੇਸ਼ਨ ਦੌਰਾਨ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਬੀਐਸਐਫ ਵੱਲੋਂ 46 ਰਾਊਂਡ ਫਾਇਰ ਕੀਤੇ ਗਏ ਹਨ। ਬੀਐਸਐਫ ਵੱਲੋਂ ਫਾਇਰਿੰਗ ਕਰਨ ਤੋਂ ਬਾਅਦ ਡਰੋਨ ਪਾਕਿਸਾਤਾਨ ਵਾਲੇ ਪਾਸੇ ਨੂੰ ਚਲਾ ਗਿਆ। ਜਾਣਕਾਰੀ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਸਰਹੱਦੀ ਪਿੰਡ ਡਿੰਡਾ 'ਚ ਡਰੋਨ ਦੇਖਿਆ ਗਿਆ ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਵਾਪਸ ਮੋੜ ਦਿੱਤਾ। ਇਸ ਮਾਮਲੇ 'ਚ ਬੀਐਸਐਫ ਅਤੇ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਗਿਆ ਹੈ।
ਢੀਂਡਾ ਪੋਸਟ ’ਤੇ ਦਿਖਿਆ ਡਰੋਨ:ਜਾਣਕਾਰੀ ਮੁਤਾਬਕ ਪਠਾਨਕੋਟ ਦੇ ਬਮਿਆਲ ਖੇਤਰ ਦੀ ਢੀਂਡਾ ਪੋਸਟ ’ਤੇ ਬੀਤੀ ਰਾਤ 12 ਵਜੇ ਦੇ ਕਰੀਬ ਡਰੋਨ ਨੇ ਦਸਤਕ ਦਿੱਤੀ। ਇਹ ਡਰੋਨ ਪਾਕਿਸਤਾਨ ਵਾਲੇ ਪਾਸਿਓਂ ਭਾਰਤ 'ਚ ਆਇਆ ਸੀ। ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੱਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਨੇਰਾ ਦੂਰ ਕਰਨ ਲਈ ਜਵਾਨਾਂ ਵਲੋਂ 3 ਰੌਸ਼ਨੀ ਬੰਬ ਵੀ ਸੁੱਟੇ ਗਏ। ਇਸ ਤੋਂ ਬਾਅਦ ਕੁੱਲ 46 ਰਾਊਂਡ ਵੀ ਕੀਤੇ ਗਏ। ਬੀਐਸਐਫ ਦੇ ਜਵਾਨਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਡਰੋਨ ਪਾਕਿਸਤਾਨ ਸਰਹੱਦ ਵੱਲ ਵਾਪਸ ਪਰਤ ਗਿਆ। ਇਹ ਸਾਰੇ ਮਾਮਲੇ ਦੀ ਪੁਸ਼ਟੀ ਡੀਆਈਜੀ ਸੀਮਾ ਸੁਰਖਿਆ ਬਲ ਸ਼੍ਰੀ ਪ੍ਰਭਾਕਰ ਜੋਸ਼ੀ ਨੇ ਕੀਤੀ ਹੈ।