ਪਠਾਨਕੋਟ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਹੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਲੈ ਕੇ ਜਾਣ ਲਈ ਪਠਾਨਕੋਟ ਦੇ ਭੋਆ ਇਲਾਕੇ ਦੇ ਸਕੂਲ ਆਫ ਐਮੀਨੈਂਸ ਨੂੰ ਬੱਸ ਮੁਹੱਈਆ ਕਰਵਾਈ ਗਈ ਹੈ। ਹੁਣ ਵਿਦਿਆਰਥੀਆਂ ਦੀ ਸਰਕਾਰੀ ਸਕੂਲ ਦੀ ਬੱਸ ਵਿੱਚ ਬਚੇ ਸਕੂਲ ਵੀ ਜਾਣਗੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਵਿਦਿਆਰਥੀਆਂ ਦੀ ਆਵਾਜਾਈ ਲਈ ਦਿੱਤੀ ਗਈ। ਇਸ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਰਕਾਰੀ ਸਕੂਲ ਦੇ ਬੱਚਿਆਂ ਨੂੰ ਹੁਣ ਪੈਦਲ ਜਾਂ ਸਾਈਕਲਾਂ ਤੇ ਧੱਕੇ ਨਹੀਂ ਖਾਣੇ ਪੈਣਗੇ ਸਰਕਾਰ ਵੱਲੋਂ ਚਲਾਈ ਮੁਹਿੰਮ ਦੇ ਤਹਿਤ ਦੂਰ ਦਰਾਡੇ ਤੇ ਬੱਚੇ ਹੁਣ ਬੱਸ ਦੇ ਵਿੱਚ ਸਵਾਰ ਹੋ ਕੇ ਸਰਕਾਰੀ ਸਕੂਲ ਦੇ ਵਿੱਚ ਪੁੱਜਣਗੇ ਜੋ ਕਿ ਪੰਜਾਬ ਸਰਕਾਰ ਦਾ ਇੱਕ ਵਧੀਆ ਉਪਰਾਲਾ ਦੱਸਿਆ ਜਾ ਰਿਹਾ ਹੈ।
ਹੁਣ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਨਹੀਂ ਹੋਣਾ ਪਵੇਗਾ ਖੱਜਲ ਖੁਆਰ, ਪਠਾਨਕੋਟ 'ਚ ਸਕੂਲੀ ਬੱਸਾਂ ਨੂੰ ਮਿਲੀ ਹਰੀ ਝੰਡੀ
ਕੈਬਨਿਟ ਮੰਤਰੀ ਕਟਾਰੂ ਚੱਕ Mega Parents Teacher Meeting ਮੌਕੇ ਆਪਣੇ ਹਲਕਾ ਅਧੀਨ ਪੈਂਦੇ ‘ਸਕੂਲ ਆਫ ਐਮੀਂਨੈਂਸ ਭੋਆ’ ਪਹੁੰਚੇ ਸਨ। ਜਿੱਥੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਕੂਲ ਬੱਸ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ।
Published : Dec 17, 2023, 4:38 PM IST
ਠੰਡ ਵਿੱਚ ਬੱਚਿਆਂ ਨੂੰ ਮਿਲੇਗੀ ਸਹੂਲਤ :ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ 'ਚ ਦੂਰ-ਦੂਰ ਤੋਂ ਪੈਦਲ ਸਕੂਲ ਨਹੀਂ ਜਾਣਾ ਪਵੇਗਾ। ਪੰਜਾਬ ਸਰਕਾਰ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਰੋਡ ਮੈਪ ਤਹਿਤ ਪਠਾਨਕੋਟ ਦੇ ਭੋਆ ਹਲਕਾ ਵਿਖੇ ਸਕੂਲ ਆਫ਼ ਐਮੀਨੈਂਸ ਵਿਚ ਸਰਕਾਰ ਵੱਲੋਂ ਬੱਚਿਆਂ ਨੂੰ ਲਿਜਾਣ ਲਈ ਬੱਸ ਮੁਹੱਈਆ ਕਰਵਾਈ ਗਈ ਹੈ। ਇਸ ਬੱਸ ਨੂੰ ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਵੱਲੋਂ ਵਿਦਿਆਰਥੀਆਂ ਦੀ ਆਵਾਜਾਈ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਸਰਕਾਰੀ ਬੱਸ ਦੇ ਵਿੱਚ ਬਾਜੇ ਬਕਰਾਇਆ ਵੀ ਰੱਖਿਆ ਗਿਆ ਹੈ। ਜੋ ਕਿ ਬੱਚਿਆਂ ਕੋਲੋਂ ਲਿਆ ਜਾਏਗਾ ਅਤੇ ਹੁਣ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਬੱਸਾਂ ਦੇ ਵਿੱਚ ਸਕੂਲ ਪੁੱਜ ਸਕਣਗੇ।
ਮੁੱਖ ਮੰਤਰੀ ਨੇ ਕੀਤਾ ਸੀ ਐਲਾਨ :ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਦੂਰ-ਦੁਰਾਡੇ ਇਲਾਕਿਆਂ ਤੋਂ ਸਰਕਾਰੀ ਸਕੂਲਾਂ 'ਚ ਪੜ੍ਹਨ ਆਉਂਦੇ ਵਿਦਿਆਰਥੀਆਂ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਘਾਟ ਪੂਰੀ ਕਰਨ ਲਈ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਕੋਈ ਵੀ ਵਿਦਿਆਰਥੀ ਸਾਧਨ ਦੀ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਧਨਾਂ ਦੀ ਕਮੀ ਕਾਰਨ ਸਾਡੇ ਬੱਚੇ ਖਾਸ ਕਰਕੇ ਲੜਕੀਆਂ ਅੱਧ-ਵਿਚਾਲੇ ਪੜ੍ਹਾਈ ਛੱਡ ਜਾਂਦੀਆਂ ਸਨ ਪਰ ਹੁਣ ਹਰੇਕ ਵਿਦਿਆਰਥੀ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।