ਪੰਜਾਬ

punjab

ETV Bharat / state

ਕੀ ਹੁਣ ਪੰਜਾਬ ਦਾ ਮੁੱਖ ਮੰਤਰੀ ਗੈਰ ਸਿੱਖ ਵੀ ਬਣ ਸਕਦੈ ? - ਸੁਨੀਲ ਜਾਖੜ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਹੋਣ ਵਾਲੀ ਵੋਟਿੰਗ ਨੂੰ ਮਹਿਜ਼ 8 ਦਿਨ ਬਾਕੀ ਰਹਿ ਗਏ ਹਨ। ਇਸ ਤਹਿਤ ਪਠਾਨਕੋਟ ਵਿੱਚ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਵਿਸ਼ੇਸ਼ ਰੈਲੀ ਦਾ ਆਯੋਜਨ ਕੀਤਾ ਗਿਆ।

ਪਠਾਨਕੋਟ 'ਚ ਚੋਣ ਰੈਲੀ

By

Published : May 11, 2019, 6:39 PM IST

Updated : May 11, 2019, 8:57 PM IST

ਪਠਾਨਕੋਟ: ਹਲਕਾ ਭੋਆ ਦੇ ਪਿੰਡ ਸਰਨਾ ਵਿੱਚ ਲੋਕ ਸਭਾ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਪ੍ਰਚਾਰ ਕੀਤਾ। ਕੈਪਟਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਅਗਲੇ ਮੁੱਖ ਮੰਤਰੀ ਸੁਨੀਲ ਜਾਖੜ ਬਣ ਸਕਦੇ ਹਨ।

ਵੀਡੀਓ

ਕੈਪਟਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਵਲੋਂ ਕੀਤੇ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਤੇ ਨਾਂ ਹੀ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਗਏ ਹਨ।

ਕੈਪਟਨ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀ ਫ਼ਸਲ ਦਾ ਸਹੀ ਮੁੱਲ ਅਤੇ ਇਲਾਵਾ ਹੋਰ ਬਹੁਤ ਕੁਝ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪਹਿਲਾਂ ਰੁਜ਼ਗਾਰ ਮਿਲਣਾ ਚਾਹੀਦਾ ਹੈ, ਜਿਸ ਲਈ ਇੰਡਸਟਰੀਆਂ ਲਗਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਇਲਾਕੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਹਨ। ਕੇਂਦਰ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੜੀਆਂ ਹੀ ਤਾਕਤਾਂ ਪੰਜਾਬ ਨੂੰ ਤੋੜਨਾ ਚਾਹੁੰਦੀਆਂ ਹਨ ਪਰ ਅਸੀਂ ਸਭ ਇਕ ਹਾਂ।

Last Updated : May 11, 2019, 8:57 PM IST

ABOUT THE AUTHOR

...view details