ਪੰਜਾਬ

punjab

By

Published : May 7, 2023, 10:39 PM IST

ETV Bharat / state

ਸ਼ਰਧਾਲੂਆਂ ਨਾਲ ਭਰੀ ਕਾਰ ਖਾਈ 'ਚ ਡਿੱਗੀ, 7 ਸ਼ਰਧਾਲੂ ਜ਼ਖਮੀ

ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੀ ਸੁਰੱਖਿਆ ਚੌਕੀ ਨੰਬਰ 6 ਨੇੜੇ ਅਚਾਨਕ ਬੇਕਾਬੂ ਹੋ ਕੇ ਖਾਈ 'ਚ ਡਿੱਗ ਗਈ। ਜਿਸ ਕਾਰ 'ਚ ਸਵਾਰ 7 ਵਿਅਕਤੀਆਂ 'ਚੋਂ ਇਕ 75 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ।

Car fell into a gorge near Ranjit Sagar Dam in Pathankot
Car fell into a gorge near Ranjit Sagar Dam in Pathankot

ਪਠਾਨਕੋਟ: ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ। ਜਦੋਂ ਜੰਮੂ-ਕਸ਼ਮੀਰ 'ਚ ਬਸ਼ੌਲੀ ਤੋਂ ਮਾਤਾ ਦੇ ਦਰਸ਼ਨ ਕਰਕੇ ਪਠਾਨਕੋਟ ਪਰਤ ਰਹੇ ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਰਣਜੀਤ ਸਾਗਰ ਡੈਮ ਦੀ ਸੁਰੱਖਿਆ ਚੌਕੀ ਨੰਬਰ 6 ਨੇੜੇ ਅਚਾਨਕ ਬੇਕਾਬੂ ਹੋ ਕੇ ਖਾਈ 'ਚ ਡਿੱਗ ਗਈ। ਜਿਸ ਕਾਰ 'ਚ ਸਵਾਰ 7 ਸ਼ਰਧਾਲੂ ਜ਼ਖਮੀ ਹੋ ਗਏ।

ਪੁਲਿਸ ਨੇ ਜ਼ਖਮੀਆਂ ਨੂੰ ਬਾਹਰ ਕੱਢਿਆ:-ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਇੰਚਾਰਜ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਸੂਚਨਾ ਮਿਲੀ ਸੀ ਕਿ ਇਕ ਕਾਰ ਖੱਡ 'ਚ ਡਿੱਗ ਗਈ ਹੈ। ਜਿਸ ਕਾਰਨ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ 'ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ ਤੇ ਇਲਾਜ ਲਈ ਹਸਪਤਾਲ ਭੇਜਿਆ ਗਿਆ।

1.ਖੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਰੋ-ਰੋ ਕੇ ਨਸ਼ਰ ਕੀਤੇ ਮੁਲਜ਼ਮਾਂ ਦੇ ਨਾਂ, ਫਿਰ ਭਰਾ ਨੂੰ ਵੀਡੀਓ ਭੇਜ ਕੇ ਮਾਰ ਦਿੱਤੀ ਨਹਿਰ 'ਚ ਛਾਲ

2.Jammu Kashmir News: ਜੰਮੂ-ਕਸ਼ਮੀਰ ਪੁਲਿਸ ਨੇ ਪੁਲਵਾਮਾ 'ਚ ਅੱਤਵਾਦੀਆਂ ਦੇ ਇੱਕ ਸਾਥੀ ਨੂੰ ਕੀਤਾ ਗ੍ਰਿਫਤਾਰ, 5-6 ਕਿਲੋ IED ਬਰਾਮਦ

3.ਖੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਰੋ-ਰੋ ਕੇ ਨਸ਼ਰ ਕੀਤੇ ਮੁਲਜ਼ਮਾਂ ਦੇ ਨਾਂ, ਫਿਰ ਭਰਾ ਨੂੰ ਵੀਡੀਓ ਭੇਜ ਕੇ ਮਾਰ ਦਿੱਤੀ ਨਹਿਰ 'ਚ ਛਾਲ

4. Loot In Amritsar: ਅਣਪਛਾਤੇ ਲੁਟੇਰਿਆਂ ਨੇ ਦਾਤਰਾਂ ਨਾਲ ਹਮਲਾ ਕਰਕੇ ਕਬਾੜੀ ਵਾਲੇ ਤੋਂ ਖੋਹਿਆ ਸਕੂਟਰ ਤੇ ਨਕਦੀ

5.Drugs issue in amritsar: ਤਰਾਸਦੀ ! ਨਸ਼ੇ ਦੇ ਆਦੀ ਨੌਜਵਾਨਾਂ ਨੇ ਵੇਚੀ ਘਰ ਦੀ ਕੱਲੀ-ਕੱਲੀ ਸ਼ੈਅ, ਮਾਂ ਨੇ ਕਿਹਾ- ਮੇਰੇ ਪੁੱਤਰਾਂ ਨੂੰ ਬਚਾ ਲਓ"

ਰਣਜੀਤ ਸਾਗਰ ਡੈਮ ਨੇੜੇ ਹਾਦਸਾ:-ਇੰਚਾਰਜ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਇੱਕ ਕਾਰ ਵਿੱਚ 7 ਪਰਿਵਾਰਕ ਮੈਂਬਰ ਸਨ, ਜੋ ਕਿ ਜੰਮੂ-ਕਸ਼ਮੀਰ 'ਚ ਬਸ਼ੌਲੀ ਤੋਂ ਮਾਤਾ ਦੇ ਦਰਸ਼ਨ ਕਰਕੇ ਪਠਾਨਕੋਟ ਪਰਤ ਰਹੇ ਸਨ। ਜਿਹਨਾਂ ਦੀ ਬੇਕਾਬੂ ਕਾਰ ਰਣਜੀਤ ਸਾਗਰ ਡੈਮ ਨੇੜੇ ਖੱਡੀ ਵਿੱਚ ਡਿੱਗ ਗਈ।

ABOUT THE AUTHOR

...view details