ਪਠਾਨਕੋਟ: ਪੂਰੇ ਦੇਸ਼ 'ਚ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪਠਾਨਕੋਟ ਦੇ ਝੱਟ-ਪੱਟ ਬਣੀ ਮੰਦਰ 'ਚ ਵੀ ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਝੱਟ-ਪੱਟ ਬਣੀ ਮੰਦਰ 'ਚ ਸ਼ਰਧਾਲੂਆਂ ਵੱਡੀ ਗਿਣਤੀ 'ਚ ਨਤਮਸਤਕ ਹੋਏ। ਸ਼ਰਧਾਲੂਆਂ ਦੀ ਹਾਜ਼ਰਾਂ ਦੀ ਗਿਣਤੀ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਝੱਟ-ਪੱਟ ਬਣੀ ਮੰਦਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਵੀ ਕੀਤੇ ਗਏ।
ਦੱਸਣਯੋਗ ਹੈ ਕਿ ਝੱਟ-ਪੱਟ ਬਣੀ ਮੰਦਰ 1600 ਸਾਲ ਪੁਰਾਣਾ ਹੈ। ਇਸ ਮੰਦਰ 'ਚ ਸ਼ਰਧਾਲੂਆਂ ਦੀ ਹਰ ਮਨੋਕਾਮਨਾ ਪੂਰੀ ਹੁੰਦੀ ਹੈ। ਝੱਟ-ਪੱਟ ਬਣੀ ਮੰਦਰ 'ਤੇ 4 ਸਾਲ ਪਹਿਲਾਂ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਹੋ ਚੁੱਕਿਆ ਹੈ ਜਿਸ ਨੂੰ ਧਿਆਨ 'ਚ ਰੱਖ ਕੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।