ਪਠਾਨਕੋਟ: ਪੰਜਾਬ ਵਿੱਚ ਕੋਰੋਨਾ ਮਹਾਂਂਮਾਰੀ ਦੀ ਦੂਜੀ ਲਹਿਰ ਜਾਰੀ ਹੈ। ਇਸ ਦੌਰਾਨ ਕੋਰੋਨਾ ਮਹਾਂਮਾਰੀ ਦੇ ਚਲਦੇ ਸੂਬਾ ਸਰਕਾਰ ਵੱਲੋਂ ਵੀਕੈਂਡ ਲੌਕਡਾਊਣ ਤੇ ਨਾਇਟ ਕਰਫਿਊ ਲਗਾਇਆ ਗਿਆ ਹੈ। ਇਸ ਵਿਚਾਲੇ ਰੇਲਵੇ ਸਟੇਸ਼ਨ 'ਤੇ ਕੰਮ ਕਰਨ ਵਾਲੇ ਕੁਲੀਆਂ ਨੂੰ ਦੋ ਵਕਤ ਦੀ ਰੋਟੀ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚਲਦੇ ਪਠਾਨਕੋਟ ਰੇਲਵੇ ਸਟੇਸ਼ਨ ਉੱਤੇ ਕੰਮ ਕਰਨ ਵਾਲੇ ਕੁਲੀਆਂ ਨੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਬਾਰੇ ਦੱਸਦੇ ਹੋਏ ਸਥਾਨਕ ਕੁਲੀਆਂ ਨੇ ਦੱਸਿਆ ਕਿ ਰੇਲਵੇ ਯਾਤਰੀਆਂ ਦਾ ਸਮਾਨ ਢੋਹ ਕੇ ਪੈਸੇ ਕਮਾਉਂਦੇ ਹਨ। ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੇਹਦ ਮੁਸ਼ਕਲ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਮੁੜ ਉਨ੍ਹਾਂ ਦਾ ਕੰਮ ਪ੍ਰਭਾਵਤ ਹੋ ਰਿਹਾ ਹੈ। ਰੇਲਵੇ ਸਟੇਸ਼ਨ 'ਤੇ ਯਾਤਰੀ ਨਹੀਂ ਆਉਂਦੇ, ਜਿਸ ਕਾਰਨ ਉਨ੍ਹਾਂ ਕੰਮ ਨਹੀਂ ਮਿਲ ਰਿਹਾ ਹੈ। ਇਸ ਕਾਰਨ ਉਨ੍ਹਾਂ ਨੂੰ ਘਰ ਦਾ ਗੁਜਾਰਾ ਕਰਨਾ ਔਖਾ ਹੋ ਰਿਹਾ ਹੈ।