ਪਠਾਨਕੋਟ: ਸ਼ਹਿਰਾਂ ਤੋਂ ਬਾਅਦ ਹੁਣ ਪਿੰਡਾਂ ਦੇ ਵਿੱਚ ਵੀ ਕੋਰੋਨਾ ਮਹਾਂਮਾਰੀ ਆਪਣੇ ਪੈਰ ਪਸਾਰਨ ਲੱਗ ਪਈ ਹੈ ਏਦਾਂ ਦਾ ਹੀ ਕੁਝ ਦੇਖਣ ਨੂੰ ਮਿਲਿਆ ਹੈ ਕਸਬਾ ਬੇਗੋਵਾਲ ਵਿਖੇ ਜਿੱਥੇ ਹਾਲਾਤ ਇਸ ਤਰ੍ਹਾਂ ਦੇ ਹੋ ਗਏ ਹਨ ਕਿ ਪਿੰਡ ਨੂੰ ਸਿਹਤ ਵਿਭਾਗ ਵੱਲੋਂ ਕੰਟੋਨਮੈਂਟ ਜ਼ੋਨ ਘੋਸ਼ਿਤ ਕਰਕੇ ਪੁਲਿਸ ਵੱਲੋਂ ਪਿੰਡ ਦੇ ਚਾਰੋਂ ਪਾਸੇ ਨਾਕਾਬੰਦੀ ਕਰਕੇ ਸੀਲ ਕਰ ਦਿੱਤਾ ਗਿਆ ਹੈ।
ਪਿੰਡਾਂ ’ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ, ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਦੀ ਸਲਾਹ - ਇਲਾਜ ’ਚ ਅਸਮਰੱਥ
ਸ਼ਹਿਰਾਂ ’ਚ ਹੀ ਨਹੀਂ ਬਲਕਿ ਕੋਰੋਨਾ ਮਹਾਂਮਾਰੀ ਨੇ ਹੁਣ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਐਸਐਮਓ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼ਹਿਰਾਂ ਦੇ 60 ਫ਼ੀਸਦ ਜਦਕਿ ਪਿੰਡਾਂ ਦੇ 40 ਫ਼ੀਸਦ ਲੋਕ ਕੋਰੋਨਾ ਦੀ ਲਪੇਟ ’ਚ ਆ ਰਹੇ ਹਨ।
ਦੋ ਹਫ਼ਤਿਆਂ ਵਿੱਚ ਹੀ ਕਰੀਬ 2 ਦਰਜਨ ਸੰਕ੍ਰਮਿਤ ਮਰੀਜ਼ ਆਉਣ ਨਾਲ ਸਿਹਤ ਵਿਭਾਗ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ’ਚ ਕੋਰੋਨਾ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾ ਰਹੇ ਹਨ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਪਤਾ ਲਗਾਇਆ ਜਾ ਸਕੇ ਕਿ ਕਿੰਨੇ ਲੋਕ ਕੋਰੋਨਾ ਸੰਕਰਮਿਤ ਹਨ।
ਇਸ ਬਾਰੇ ਜਦੋਂ ਈ ਟੀਵੀ ਭਾਰਤ ਦੀ ਟੀਮ ਵੱਲੋਂ ਐਸਐਮਓ ਰਾਕੇਸ਼ ਸਰਪਾਲ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸ਼ਹਿਰਾਂ ਦੇ ਨਾਲ ਨਾਲ ਹੁਣ ਪਿੰਡਾਂ ਦੇ ਵਿੱਚ ਵੀ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ 60 ਫ਼ੀਸਦ ਜਦਕਿ ਪਿੰਡਾਂ ਦੇ 40 ਫ਼ੀਸਦ ਲੋਕ ਕੋਰੋਨਾ ਦੀ ਲਪੇਟ ’ਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣਾ ਕੋਈ ਟੈਸਟ ਨਹੀਂ ਕਰਵਾ ਰਹੇ ਜਿਸ ਕਰਕੇ ਜਦੋਂ ਉਹ ਆਪਣਾ ਇਲਾਜ ਕਰਵਾਉਣ ਆਉਂਦੇ ਹਨ ਤਾਂ ਉਨ੍ਹਾਂ ਦਾ ਆਕਸੀਜਨ ਲੈਵਲ ਕਾਫ਼ੀ ਘਟ ਚੁੱਕਿਆ ਹੁੰਦਾ ਹੈ। ਉਸ ਸਮੇਂ ਸਿਹਤ ਵਿਭਾਗ ਵੀ ਮਰੀਜ਼ ਦੇ ਇਲਾਜ ’ਚ ਅਸਮਰੱਥ ਹੁੰਦਾ ਹੈ।