ਪਠਾਨਕੋਟ: ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿੱਚ ਕਰਫਿਊ ਲੱਗੇ ਨੂੰ ਇੱਕ ਹਫ਼ਤਾ ਹੋ ਗਿਆ ਹੈ ਅਤੇ ਆਏ ਦਿਨ ਇਸ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਆਪਣੀ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਨਗਰ ਨਿਗਮ ਦੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੇ ਹਰ ਘਰ ਦੇ ਬਾਹਰ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਉਣ ਦੀ ਪਹਿਲ ਕੀਤੀ ਹੈ।
ਇਸ ਮੌਕੇ ਵਿਧਾਇਕ ਅਮਿਤ ਵਿਜ ਨੇ ਕਿਹਾ ਕਿ ਇਸ ਸਮੇਂ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਇਹ ਸਭ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਨਗਰ ਨਿਗਮ ਦੇ ਕਰਮਚਾਰੀਆ ਨੂੰ ਨਾਲ ਲੈ ਕੇ ਹਰ ਘਰ ਦੇ ਬਾਹਰ ਸੈਨੀਟੇਜ਼ਰ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ।